ਸਾਰੀਆਂ ਸਿਆਸੀ ਪਾਰਟੀਆਂ ਰਲ ਕੇ ਸਿੱਖਾਂ ਨਾਲ ਗੇਮ ਖੇਡ ਰਹੀਆਂ ਹਨ : ਦਾਦੂਵਾਲ
Published : Aug 14, 2018, 10:40 am IST
Updated : Aug 14, 2018, 10:40 am IST
SHARE ARTICLE
Baljeet singh daduwal
Baljeet singh daduwal

ਇਨਸਾਫ ਮੋਰਚੇ ਦੇ ਆਗੂਆਂ ਨੇ ਤੇਵਰ ਤਿੱਖੇ ਕਰਦਿਆਂ ਦੋਸ਼ ਲਾਇਆ ਕਿ ਸਿੱਖ ਪੰਥ ਦੀਆਂ ਤਿੰਨ ਮੁੱਖ ਅਤੇ ਵਾਜਬ ਮੰਗਾਂ ਅਕਾਲੀ ਦਲ ਬਾਦਲ, ਭਾਜਪਾ, ਆਰਐਸਐਸ, ਕਾਂਗਰਸ ਆਦਿਕ

ਕੋਟਕਪੂਰਾ, 13 ਅਗਸਤ (ਗੁਰਿੰਦਰ ਸਿੰਘ): ਇਨਸਾਫ ਮੋਰਚੇ ਦੇ ਆਗੂਆਂ ਨੇ ਤੇਵਰ ਤਿੱਖੇ ਕਰਦਿਆਂ ਦੋਸ਼ ਲਾਇਆ ਕਿ ਸਿੱਖ ਪੰਥ ਦੀਆਂ ਤਿੰਨ ਮੁੱਖ ਅਤੇ ਵਾਜਬ ਮੰਗਾਂ ਅਕਾਲੀ ਦਲ ਬਾਦਲ, ਭਾਜਪਾ, ਆਰਐਸਐਸ, ਕਾਂਗਰਸ ਆਦਿਕ ਪਾਰਟੀਆਂ ਦੇ ਆਗੂ ਮੰਨਣ ਲਈ ਤਿਆਰ ਨਹੀਂ, ਕਿਉਂਕਿ ਉਹ ਆਪਸ 'ਚ ਰਲੇ ਹੋਏ ਹਨ। ਆਪਣੇ ਸੰਬੋਧਨ ਦੌਰਾਨ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਬੁਲਾਰਿਆਂ ਨੇ ਆਖਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਰਲ ਕੇ ਸਿੱਖਾਂ ਨਾਲ ਗੇਮ ਖੇਡ ਰਹੀਆਂ ਹਨ, ਜਿਸ ਕਰਕੇ ਸਿੱਖ ਕੌਮ ਨੂੰ ਵਾਜਬ ਮੰਗਾਂ ਮਨਵਾਉਣ ਲਈ ਵੀ ਮੋਰਚਾ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੋਰਚੇ ਵਾਲੀਆਂ ਤਿੰਨ ਅਜਿਹੀਆਂ ਮੰਗਾਂ ਹਨ ਜੋ ਕਿਸੇ ਧਰਨੇ, ਮੁਜ਼ਾਹਰੇ ਜਾਂ ਮੋਰਚਾ ਲਾਉਣ ਤੋਂ ਬਿਨਾਂ ਹੀ ਸਰਕਾਰ ਵੱਲੋਂ ਆਪਣੇ ਆਪ ਪੂਰੀਆਂ ਕਰਨੀਆਂ ਚਾਹੀਦੀਆਂ ਸਨ। ਸਰਕਾਰ ਜਿਨ੍ਹਾਂ ਲੇਟ ਕਰ ਰਹੀ ਹੈ, ਉਹ ਆਪਣੇ ਪੈਰੀ ਆਪ ਕੁਹਾੜਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦਾ ਮਤਲਬ ਹੈ ਸਰਕਾਰ ਇਸ ਮੁੱਦੇ ਨੂੰ ਠੰਢੇ ਬਸਤੇ 'ਚ ਪਾਉਣ ਦੀ ਤਿਆਰੀ ਕਰ ਰਹੀ ਹੈ, ਜੋ ਕਿ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੋਲ ਅਜੇ ਵੀ ਇਤਿਹਾਸ ਬਦਲਣ ਦਾ ਸੁਨਹਿਰੀ ਮੌਕਾ ਹੈ ਕਿ ਉਹ ਸਿੱਖ ਕੌਮ ਨੂੰ ਇਨਸਾਫ ਦੇ ਕੇ ਪੰਜਾਬ ਦੇ ਇਤਿਹਾਸ ਨੂੰ ਬਦਲ ਦੇਵੇ ਅਤੇ ਸਦੀਵੀ ਯਾਦ ਬਣਾ ਲਵੇ, ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਕਰਨ ਕਿ ਕਿਸੇ ਸਮੇਂ ਪੰਥਕ ਅਖਵਾਉਂਦੀ ਸਰਕਾਰ ਦੇ ਰਾਜ 'ਚ ਸਮੁੱਚੀ ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਸਿੱਖ ਕੌਮ ਨੂੰ ਇਨਸਾਫ ਮਿਲਿਆ। 

ਉਨਾ ਆਖਿਆ ਕਿ ਜਿੰਨ੍ਹਾਂ ਚਿਰ ਤਿੰਨ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਮੋਰਚਾ ਨਿਰਵਿਘਨ ਜਾਰੀ ਰਹੇਗਾ। ਅੱਜ 74ਵੇਂ ਦਿਨ ਵੀ ਇਸ ਮੋਰਚੇ 'ਚ ਰੋਜ਼ਾਨਾ ਦੀ ਤਰ੍ਹਾਂ ਰਾਗੀ, ਢਾਡੀ, ਕਵੀਸ਼ਰੀ, ਕੀਰਤਨੀਏ, ਕਥਾ-ਵਾਚਕਾਂ ਨੇ ਗੁਰੂ ਜਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement