ਇੰਦੌਰ ‘ਚ ਗੁਰਦੁਆਰਾ ਇਮਲੀ ਸਾਹਿਬ ‘ਤੇ ਲਹਿਰਾਇਆ ਗਿਆ ਤਿਰੰਗਾ, SGPC ਨੇ ਕੀਤੀ ਨਿਖੇਧੀ
Published : Aug 14, 2022, 11:54 am IST
Updated : Aug 14, 2022, 11:54 am IST
SHARE ARTICLE
photo
photo

ਘਟਨਾ 'ਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

 

 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦਾ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਉਤੇ ਸਖਤ ਇਤਰਾਜ਼ ਕੀਤਾ ਹੈ।

PHOTOPHOTO

ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਦੋਸ਼ੀ ਲੋਕਾਂ ਖਿਲਾਫ ਕਾਰਵਾਈ ਦੀ ਗੱਲ ਵੀ ਆਖੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਮੇਰੇ ਧਿਆਨ ਵਿੱਚ ਆਇਆ ਹੈ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।

SGPCSGPC

ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਿਰਆਦਾ ਅਨੁਸਾਰ ਕੇਵਲ ਖ਼ਾਲਸਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ।

ਸ਼੍ਰੋਮਣੀ ਕਮੇਟੀ ਦੇ ਮੁਖੀ ਧਾਮੀ ਦਾ ਕਹਿਣਾ ਹੈ ਕਿ ਇਸ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਜ਼ਿੰਮੇਵਾਰ ਹੈ। ਉਨ੍ਹਾਂ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement