ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਵਿਅਕਤੀ ਨੇ ਦਰਬਾਰ ਅੰਦਰ ਸਿਗਰਟ ਪੀ ਕੇ ਕੀਤੀ ਬੇਅਦਬੀ 
Published : Sep 14, 2021, 7:35 am IST
Updated : Sep 14, 2021, 7:52 am IST
SHARE ARTICLE
 At Takht Sri Kesgarh Sahib, a man insulted by smoking inside the Darbar
At Takht Sri Kesgarh Sahib, a man insulted by smoking inside the Darbar

ਦੋਸ਼ੀ ਕਾਬੂ, 295-ਏ ਦਾ ਪਰਚਾ ਦਰਜ, ਸਿੱਖ ਜਥੇਬੰਦੀਆਂ ਨੇ ਕੀਤਾ ਰੋਸ ਦਾ ਪ੍ਰਗਟਾਵਾ

 

ਸ੍ਰੀ ਅਨੰਦਪੁਰ ਸਾਹਿਬ (ਸੁਖਵਿੰਦਰਪਾਲ ਸਿੰਘ ਸੁੱਖੂ) : ਖ਼ਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਦਰਬਾਰ ਸਾਹਿਬ ਦੇ ਅੰਦਰ ਤੜਕਸਾਰ 4.30 ਵਜੇ ਦੇ ਕਰੀਬ ਵਾਪਰੀ ਮੰਦਭਾਗੀ ਘਟਨਾ ਦੌਰਾਨ  ਇਕ ਮੋਨੇ ਵਿਅਕਤੀ ਵਲੋਂ ਸਿਗਰਟ ਪੀਣ ਅਤੇ ਰਾਗੀ ਸਿੰਘਾਂ ਵਲ ਸਿਗਰਟ ਦਾ ਧੂੰਆਂ ਛੱਡਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਦੋਸ਼ੀ ਵਿਅਕਤੀ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਕੇ ਉਸ ਵਿਰੁਧ ਆਈ.ਪੀ.ਸੀ. ਦੀ ਧਾਰਾ 295-ਏ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿਤੀ ਹੈ। ਦੋਸ਼ੀ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਮੁਹੱਲਾ ਮਹਾਰਾਜ ਨਗਰ, ਲੁਧਿਆਣਾ ਵਜੋਂ ਹੋਈ ਹੈ। 

ArrestArrest

ਉਧਰ ਘਟਨਾ ਤੋਂ ਬਾਅਦ ਪੰਜਾਬ ਭਰ ਤੋਂ ਵੱਡੀ ਗਿਣਤੀ ਪੰਥਕ ਜਥੇਬੰਦੀਆਂ ਵਲੋਂ ਪੁਲਿਸ ਥਾਣਾ ਅਨੰਦਪੁਰ ਸਾਹਿਬ ਦੇ ਬਾਹਰ ਪੁੱਜਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਵੇਰੇ ਤਕਰੀਬਨ ਸਾਢੇ ਚਾਰ ਵਜੇ ਜਦੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਲਈ ਪਾਵਨ ਬੀੜ ਨੂੰ ਸੁਖ ਆਸਨ ਅਸਥਾਨ ਤੋਂ ਲਿਜਾਇਆ ਜਾਣ ਲੱਗਾ ਤਾਂ ਸਾਰੀ ਸੰਗਤ ਦਾ ਧਿਆਨ ਗੁਰੂ ਸਾਹਿਬ ਦੀ ਸਵਾਰੀ ਵਲ ਕੇਂਦਰਤ ਹੋਣ ਅਤੇ ਸਤਿਕਾਰ ਵਜੋਂ ਖੜੇ ਹੋਣ ਮੌਕੇ ਇਕ ਮੋਨਾ ਵਿਅਕਤੀ ਜੋ ਪਹਿਲਾਂ ਤੋਂ ਹੀ ਅੰਦਰ ਬੈਠਾ ਸੀ, ਵਲੋਂ ਪਹਿਲਾਂ ਅਪਣੇ ਸਿਰ ਤੋਂ ਰੁਮਾਲ ਲਾਹਿਆ ਗਿਆ ਤੇ ਫਿਰ ਉਸ ਵਲੋਂ ਸਿਗਰਟ ਬਾਲ ਕੇ ਉਸ ਦਾ ਧੂੰਆਂ ਅੰਦਰ ਨੂੰ ਖਿੱਚ ਕੇ ਰਾਗੀ ਸਿੰਘਾਂ ਉੱਤੇ ਸੁੱਟਿਆ ਗਿਆ।

Giani Ragbir SinghGiani Ragbir Singh

ਕਾਹਲੀ ਵਿਚ ਉਹ ਵਿਅਕਤੀ ਰਾਗੀ ਸਿੰਘਾਂ ਦੇ ਪਿੱਛੇ ਸਿਗਰਟ ਸੁੱਟ ਕੇ ਭੱਜਣ ਹੀ ਲੱਗਾ ਤਾਂ ਮੌਕੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸੇਵਦਾਰਾਂ ਅਤੇ ਸਾਦਾ ਵਰਦੀ ਪੁਲਿਸ ਮੁਲਾਜ਼ਮਾਂ ਵਲੋਂ ਉਸ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ ਗਏ ਹੋਣ ਕਾਰਨ ਉਹ ਸੂਚਨਾ ਮਿਲਣ ਤੋਂ ਬਾਅਦ ਕਰੀਬ ਦੁਪਹਿਰ 12 ਵਜੇ ਇਥੇ ਪੁੱਜੇ। 

ਇਸੇ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸੀਲ ਸੋਨੀ ਅਤੇ ਐਸ.ਪੀ. (ਇਨਵੈਸਟੀਗੇਸ਼ਨ) ਅਜਿੰਦਰ ਸਿੰਘ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਘਟਨਾ ਦੀ ਅਸਲ ਸਾਜ਼ਸ਼ ਨੂੰ ਬੇਨਕਾਬ ਕਰਨ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦਾ ਭਰੋਸਾ ਦਿਵਾਇਆ ਹੈ। ਦੋਸ਼ੀ ਕੋਲੋਂ ਪੁੱਛਗਿੱਛ ਲਈ ਪੰਜਾਬ ਪੁਲਿਸ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਇਕ ਪੰਜ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਦੋਸ਼ੀ ਦੀ ਪੁੱਛਗਿੱਛ ਦੌਰਾਨ ਪੁਲਿਸ ਦੀ ਟੀਮ ਦੇ ਨਾਲ ਮੌਜੂਦ ਹੋਵੇਗੀ। 

Bhai Amrik Singh AjnalaBhai Amrik Singh Ajnala

ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਵੱਡੀ ਗਿਣਤੀ ਅਪਣੇ ਸਾਥੀਆਂ ਸਮੇਤ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਦੇ ਪੁਲਿਸ ਥਾਣੇ ਅਤੇ ਬਾਅਦ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਗਏ। ਮਨਜਿੰਦਰ ਸਿੰਘ ਬਰਾੜ, ਬੋਹੜ ਸਿੰਘ, ਫ਼ਤਹਿ ਸਿੰਘ, ਸੁਖਵਿੰਦਰ ਸਿੰਘ ਵੀਰ ਇੰਟਰਪ੍ਰਾਈਜਜ਼ ਅਤੇ ਬਾਬਾ ਮੇਹਰ ਸਿੰਘ ਜੱਸੋਵਾਲ ਸਮੇਤ ਵੱਡੀ ਗਿਣਤੀ ਸਥਾਨਕ ਸਿੱਖ ਸੰਗਤਾਂ ਵੀ ਰੋਸ ਵਜੋਂ ਹਾਜ਼ਰ ਸਨ, ਜਿਨ੍ਹਾਂ ਅੱਜ ਦੀ ਘਟਨਾ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅੰਦਰੂਨੀ ਪ੍ਰਬੰਧਾਂ ’ਤੇ ਵੀ ਸਵਾਲੀਆ ਉਂਗਲ ਚੁਕਦਿਆਂ ਕਿਹਾ ਕਿ ਤਖ਼ਤ ਸਾਹਿਬ ਦੇ ਅੰਦਰ ਗੁਰੂ ਸਾਹਿਬਾਨ ਦੇ ਮਹੱਤਵਪੂਰਨ ਪਾਵਨ ਸ਼ਸਤਰਾਂ ਦੀ ਸੁਰੱਖਿਆ ਵੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ। 

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ’ਤੇ ਵਾਪਰੀ ਦੁਖਦਾਈ ਘਟਨਾ ਨਾ ਸਹਿਣਯੋਗ : ਬਾਬਾ ਬਲਬੀਰ ਸਿੰਘ
ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦਾ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੁਧਿਆਣੇ ਦੇ ਇਕ ਹਿੰਦੂ ਮਾੜੇ ਅਨਸਰ ਵਲੋਂ ਸਿਗਰਟਨੋਸ਼ੀ ਨਾਲ ਘੋਰ ਅਪਰਾਧ ਕਰਨ ਦਾ ਯਤਨ ਕੀਤਾ ਗਿਆ ਹੈ। ਉਸ ਨੇ ਸਿਗਰਟ ਪੀ ਕੇ ਧੂੰਆਂ ਅਤੇ ਸਿਗਰਟ ਗੁਰੂ ਮਹਾਰਾਜ ਦੀ ਹਜ਼ੂਰੀ ਵਿਚ ਕੀਰਤਨ ਕਰ ਰਹੇ ਰਾਗੀ ਸਿੰਘਾਂ ਤੇ ਸੁੱਟਣ ਦਾ ਘੋਰ ਜ਼ੁਲਮ ਕੀਤਾ ਜੋ ਕਿਸੇ ਤਰੀਕੇ ਵੀ ਬਰਦਾਸ਼ਤ ਤੋਂ ਬਾਹਰ ਹੈ।

Baba Balbir SinghBaba Balbir Singh

ਅਜਿਹੇ ਘਿਨੌਉਣੇ ਜ਼ੁਰਮ ਕਰਨ ਵਾਲੇ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਕਿਹਾ ਕਿ ਹੁਣ ਤਾਂ ਸਾਡੇ ਘਰ ਆ ਕੇ ਅਜਿਹੀ ਕੋਝੀ ਤੇ ਅਪਮਾਨਜਨਕ ਹਰਕਤਾਂ ਕਰਨ ਦੀ ਹਿੰਮਤ ਕਰਨ ਲੱਗ ਪਏ ਹਨ। ਖ਼ਾਲਸਾ ਪੰਥ ਨੂੰ ਸੁਚੇਤ ਹੋਣਾ ਚਾਹੀਦਾ ਹੈ।

ਅਜਿਹੀਆਂ ਘਿਨੌਣੀਆਂ ਹਰਕਤਾਂ ਪਿਛੇ ਕੌਣ ਕੰਮ ਕਰ ਰਿਹਾ ਹੈ ਦਾ ਪਤਾ ਲਗਾ ਕੇ ਸੋਧਾ ਲਾਉਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ਤੇ ਪ੍ਰਬੰਧਕਾਂ ਵਲੋਂ ਇਸ ਵਿਅਕਤੀ ਨੂੰ ਦਬੋਚ ਲਿਆ ਹੈ। ਪੁਲਿਸ ਨੇ ਭਾਵੇਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਹੈ ਪਰ ਸਿੱਖ ਪੰਥ ਦੀ ਇਸ ਨਾਲ ਸੰਤੁਸ਼ਟੀ ਨਹੀਂ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement