
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਵਿਵਾਦਾਂ...
ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਵਿਵਾਦਾਂ ਨਾਲ ਜੁੜ ਗਿਆ ਹੈ। ਸਿਰਸਾ ਦੀ ਜੁੱਤੀ ਪਹਿਨ ਕੇ ਗੁਰਬਾਣੀ ਸਰਵਣ ਕਰਨ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੋਟਿਸ ਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋੜੇ ਪਾ ਕੇ ਕੀਰਤਨ ਸਰਵਣ ਕਰਨਾ ਸਿੱਖ ਮਰਿਆਦਾ ਦੇ ਵਿਰੁੱਧ ਹੈ।
Jathedar Harpreet Singh
ਜਥੇਦਾਰ ਨੇ ਕਿਹਾ ਕਿ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਵਿਚ ਇਹ ਮਾਮਲਾ ਵਿਚਾਰਿਆ ਜਾਵੇਗਾ ਅਤੇ ਭਾਵੇਂ ਕੋਈ ਵੀ ਹੋਵੇ ਉਸ ਤੋਂ ਜਵਾਬਤਲਬੀ ਕੀਤੀ ਜਾਵੇਗੀ। ਉੱਧਰ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਇਸ ਦੀ ਆਲੋਚਨਾ ਕੀਤੀ ਹੈ। ਗਿਆਨੀ ਗਰਬਚਨ ਸਿੰਘ ਨੇ ਕਿਹਾ ਕਿ ਜੋੜੇ ਪਾ ਕੇ ਕੀਰਤਨ ਸਰਵਣ ਕਰਨਾ ਗਲਤ ਹੈ ਅਤੇ ਇਸ ਤੋਂ ਵੱਡੀ ਬੇਅਦਬੀ ਹੋਰ ਕੋਈ ਨਹੀਂ ਹੋ ਸਕਦੀ।