ਕਰਤਾਰਪੁਰ ਸਾਹਿਬ ਦੇ ਦੂਜੀ ਵਾਰ ਦਰਸ਼ਨ ਕਰਨ ਲਈ ਇਕ ਸਾਲ ਬਾਅਦ ਆਇਆ ਕਰੇਗੀ ਵਾਰੀ
Published : Oct 14, 2019, 8:37 pm IST
Updated : Oct 14, 2019, 8:37 pm IST
SHARE ARTICLE
Kartarpur Sahib
Kartarpur Sahib

ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...

ਡੇਰਾ ਬਾਬਾ ਨਾਨਕ: ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਲਾਂਘੇ ਸਬੰਧੀ ਅਤੇ ਸ਼ਤਾਬਦੀ ਸਮਾਗਮਾਂ ਸਬੰਧੀ ਉੱਚ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਉਪਰੰਤ ਰੰਧਾਵਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਗੁ. ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਅਤੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਲਈ ਗਈ।

Sukhjinder Randhawa Sukhjinder Randhawa

ਉਨ੍ਹਾਂ ਦੱਸਿਆ ਕਿ ਲੈਂਡ ਪੋਰਟ ਅਥਾਰਟੀ ਨੂੰ ਰਹਿੰਦੇ ਕੰਮ ਸਮੇਂ-ਸਿਰ ਕਰਨ ਅਤੇ ਰਹਿੰਦੀਆਂ ਖਾਮੀਆਂ ਨੂੰ ਦੂਰ ਕਰਨ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਜਿਹੜਾ ਸ਼ਰਧਾਲੂ ਇਕ ਵਾਰ ਪਾਕਿਸਤਾਨ ਜਾ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਆਵੇਗਾ, ਇਕ ਸਾਲ ਬਾਅਦ ਹੀ ਉਸ ਨੂੰ ਦੂਸਰੀ ਵਾਰ ਜਾਣ ਦੀ ਇਜਾਜ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਸਬੰਧੀ ਪਾਕਿਸਤਾਨ ਸਰਕਾਰ ਦਰਸ਼ਨਾਂ ਲਈ ਇਤਰਾਜ਼ ਲਾਵੇਗੀ, ਉਹ ਇਕ ਮਹੀਨੇ ਬਾਅਦ ਮੁੜ ਦਰਸ਼ਨਾਂ ਲਈ ਅਪਲਾਈ ਕਰ ਸਕਣਗੇ।

kartarpur corridor meeting with pakistan today  kartarpur corridor 

ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੂੰ ਮਨਜ਼ੂਰੀ ਮਿਲੇਗੀ, ਉਨ੍ਹਾਂ ਦੀ ਸੂਚੀ ਪਾਕਿਸਤਾਨ ਨੂੰ ਭੇਜੀ ਜਾਵੇਗੀ ਅਤੇ ਉਨ੍ਹਾਂ ਨੂੰ ਪਰਮਿਟ ਜਾਰੀ ਹੋਣਗੇ। ਉਨ੍ਹਾਂ ਦੱਸਿਆ ਕਿ ਆਮ ਦਿਨਾਂ ਵਿਚ 5 ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਿਆ ਕਰਨਗੇ ਜਦਕਿ ਗੁਰਪੁਰਬ ਅਤੇ ਹੋਰਨਾਂ ਅਹਿਮ ਮੌਕਿਆਂ 'ਤੇ ਸ਼ਰਧਾਲੂਆਂ ਦੀ ਗਿਣਤੀ 10 ਹਜ਼ਾਰ ਹੋਇਆ ਕਰੇਗੀ। ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਪਲਾਈ ਕਰਨ ਵਾਲੀ ਵੈੱਬਸਾਈਟ ਇਕ-ਅੱਧੇ ਦਿਨ ਵਿਚ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ ਸ਼ਤਾਬਦੀ ਸਮਾਗਮਾਂ ਅਤੇ ਲਾਂਘੇ ਸਬੰਧੀ ਆਉਣ ਵਾਲੀ ਸੰਗਤ ਲਈ ਤਿਆਰੀਆਂ ਕੱਸ ਲਈਆਂ ਗਈਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤਾਲਮੇਲ ਬਣਾਉਣ ਦੀ ਜੋ ਗੱਲ ਕਰਦੀ ਹੈ, ਉਸ 'ਤੇ ਖੁਦ ਹੀ ਅਮਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਦ ਪੰਜਾਬ ਸਰਕਾਰ ਸਮਾਗਮਾਂ ਦੇ ਪ੍ਰਬੰਧਾਂ ਲਈ ਪੈਸੇ ਖਰਚ ਕਰ ਰਹੀ ਹੈ ਤਾਂ ਸ਼੍ਰੋਮਣੀ ਕਮੇਟੀ ਸੰਗਤ ਦੇ ਪੈਸਿਆਂ ਨੂੰ ਕਿਉਂ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਗਮਾਂ ਦਾ ਪ੍ਰਬੰਧ ਪੰਜਾਬ ਸਰਕਾਰ ਕਰ ਰਹੀ ਹੈ ਨਾ ਕਿ ਕਾਂਗਰਸ ਪਾਰਟੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement