ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਨਤਮਸਤਕ ਹੋਈ ਸੰਗਤ
Published : Nov 14, 2020, 9:33 am IST
Updated : Nov 14, 2020, 9:33 am IST
SHARE ARTICLE
Devotees offer prayer at darbar sahib
Devotees offer prayer at darbar sahib

ਸਿੱਖ ਭਾਈਚਾਰੇ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਬੰਦੀ ਛੋੜ ਦਿਵਸ 

ਅੰਮ੍ਰਿਤਸਰ: ਸਿੱਖ ਭਾਈਚਾਰੇ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਵਜੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਆਉਂਦੀਆਂ ਹਨ। ਅੱਜ ਇਸ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਈਆਂ।

Devotees offer prayer at darbar sahib Devotees offer prayer at darbar sahib

ਸੰਗਤਾਂ ਨੇ ਦਰਬਾਰ ਸਾਹਿਬ ਪਹੁੰਚ ਕੇ ਦੀਵੇ ਜਗਾਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ ਸੰਗਤ ਵੱਲੋਂ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਵੀ ਕੀਤਾ ਗਿਆ। ਦੱਸ ਦਈਏ ਕਿ ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ।

Devotees offer prayer at darbar sahib Devotees offer prayer at darbar sahib

ਰਿਹਾਅ ਹੋਣ ਉਪਰੰਤ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।  ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ 'ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ।  ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਹਨਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ। ਉਹਨਾਂ ਦੇ ਆਉਣ ਦੀ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।

Darbar SahibDarbar Sahib

ਇਸ ਦਿਨ ਤੋਂ ਸਿੱਖਾਂ ਵਾਸਤੇ ਇਹ ਇਕ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਜਗਤ ਹਰ ਸਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ-ਛੋੜ ਦਿਵਸ ਮਨਾਉਣ ਲੱਗਿਆ। ਹਰ ਸਾਲ ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਇਕੱਠੀਆਂ ਹੁੰਦੀਆਂ ਹਨ ਤੇ ਦੀਪਮਾਲਾ ਕਰਦੀਆਂ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement