Nihang Singh: ਸਮੂਹ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ 
Published : Nov 13, 2023, 6:54 pm IST
Updated : Nov 14, 2023, 8:54 am IST
SHARE ARTICLE
 All the Nihang Singh parties took out the Mahalla with Khalsai Jaho Jalal
All the Nihang Singh parties took out the Mahalla with Khalsai Jaho Jalal

ਨਿਹੰਗ ਸਿੰਘਾਂ ਦੇ ਸੁੰਦਰ ਸਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿÇੰਙਆਂ ਨੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ

ਅੰਮ੍ਰਿਤਸਰ  (ਬਹੋੜੂ): ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਅਤੇ ਦਸਮ ਪਾਤਸ਼ਾਹ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ਿਸ਼ ਨਿਸ਼ਾਨ, ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਮਹੱਲਾ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਆਦਾ ਅਨੁਸਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ। 

ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਭਾਈ ਸੁਖਜੀਤ ਸਿੰਘ ਘਨੱਈਆ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ ਆਦਿ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਬਾਬਾ ਇੰਦਰ ਸਿੰਘ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ।

ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸਿਰਪਾਉ ਸੁੰਦਰ ਫੁਲਹਾਰਾਂ ਨਾਲ ਸਨਮਾਨਿਆ ਗਿਆ। ਮਹੱਲੇ ਵਿਚ ਸ਼ਾਮਲ ਹੋਣ ਲਈ ਪੁੱਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫ਼ੌਜਾਂ ਦਾ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਾਰੀਆਂ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਤ ਕੀਤਾ। ਗੁ: ਮੱਲ ਅਖਾੜਾ ਸਾਹਿਬ ਤੋਂ ਮਹੱਲਾ ਅਰੰਭ ਹੋਣ ਸਮੇਂ ਹਾਥੀਆਂ, ਬੈਂਡ ਵਾਜਿਆ ਨੇ ਸਲਾਮੀ ਦਿਤੀ।

ਗੁ: ਮੱਲ ਅਖਾੜਾ ਸਹਿਬ ਪਾਤਸਾਹੀ ਛੇਵੀਂ ਵਿਖੇ ਮਹੱਲੇ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਬਾਬਾ ਬਲਬੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇਂ ਚੜ੍ਹਦੀ ਕਲਾ ਵਿਚ ਰਹਿੰਦਿਆਂ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜੁਆਨੀ ਨਸ਼ਿਆਂ ਦੀ ਭੇਟ ਚੜ੍ਹ ਗਈ ਹੈ। ਸਰਕਾਰਾਂ ਅੱਖਾਂ ਮੇਟਣ ਦੀ ਥਾਂ ਨਸ਼ਿਆਂ ਦੇ ਤਸਕਰਾਂ ਨੂੰ ਵਿਰੁਧ ਫ਼ੈਸਲਾਕੁਨ ਲੜਾਈ ਲੜਨ, ਨੌਜਵਾਨ ਧਰਮੀ ਬਨਣ ਤੇ ਅੰਮ੍ਰਿਤਧਾਰੀ ਹੋ ਕੇ ਕੌਮ ਦੀ ਸੇਵਾ ਕਰਨ। 

ਮਹੱਲੇ ਵਿਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦਿ੍ਰਸ਼ ਪੇਸ਼ ਕਰ ਰਹੇ ਸਨ। ਮਹੱਲੇ ਦੇ ਅੱਗੇ ਅੱਗੇ ਗਤਕਾ ਕੋਚ ਬਾਬਾ ਦਰਸ਼ਨ ਸਿੰਘ ਪਟਿਆਲਾ ਅਤੇ ਭਾਈ ਸੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਗਤਕਾ ਖਿਡਾਰੀਆਂ ਨੇ ਜੰਗਜ਼ੂ ਕਰਤੱਬ ਦੇ ਜੌਹਰ ਦਿਖਾਏ।

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇਕ ਵਿਸ਼ਾਲ ਕਾਫ਼ਲਾ ਸੁੰਦਰ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲ੍ਹਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ।

ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ। ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਰੇਲਵੇ ਕਲੋਨੀ ਬੀ ਬਲਾਕ ਗਰਾਊਂਡ ਵਿਚ ਸ਼ਾਮਲ ਹੋਏ। ਨਿਹੰਗ ਸਿੰਘਾਂ ਵਲੋਂ ਇਕ ਤੋਂ ਦੋ, ਦੋ ਤੋਂ ਤਿੰਨ ਅਤੇ ਛੇ-ਛੇ ਘੋੜਿਆਂ ਦੀ ਸਵਾਰੀ ਕਰ ਕੇ ਘੋੜ ਦੌੜ ਅਤੇ ਕਿਲੇ੍ਹ ਪੁੱਟਣ ਦੇ ਜੌਹਰ ਦਿਖਾਏ। ਨਚਦਿਆਂ ਘੋੜਿਆਂ ਨੇ ਲੋਕਾਂ ਦਾ ਮਨ ਮੋਹਿਆ। 

ਮਹੱਲੇ ਵਿਚ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪੰਜਵਾਂ ਤਖ਼ਤ ਚਲਦਾਵਹੀਰ ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਆਦਿ ਸ਼ਾਮਲ ਸਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement