Balwant Rajoana News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਨੂੰ ਮੁੜ ਲਿਖਿਆ ਪੱਤਰ; ਇਕ ਦਸੰਬਰ ਤੋਂ ਭੁੱਖ ਹੜਤਾਲ ਦਾ ਕੀਤਾ ਐਲਾਨ
Published : Nov 14, 2023, 3:12 pm IST
Updated : Nov 14, 2023, 3:12 pm IST
SHARE ARTICLE
Balwant Singh Rajoana
Balwant Singh Rajoana

ਫ਼ਾਂਸੀ ਦੀ ਸਜ਼ਾ ਵਿਰੁਧ 12 ਸਾਲ ਪਹਿਲਾਂ SGPC ਵਲੋਂ ਪਾਈ ਪਟੀਸ਼ਨ ਨੂੰ ਵਾਪਸ ਲੈਣ ਲਈ ਹੁਕਮ ਜਾਰੀ ਕਰਨ ਦੀ ਕੀਤੀ ਅਪੀਲ

Balwant Singh Rajoana: ਕਈ ਸਾਲਾਂ ਤੋਂ ਜੇਲ ਵਿਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਪੱਤਰ ਲਿਖਿਆ ਹੈ। ਇਸ ਵਿਚ ਉਨ੍ਹਾਂ ਨੇ ਇਕ ਦਸੰਬਰ ਤੋਂ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੁਆਰਾ ਉਨ੍ਹਾਂ ਦੀ ਫ਼ਾਂਸੀ ਦੀ ਸਜ਼ਾ ਦੇ ਵਿਰੁਧ 12 ਸਾਲ ਪਹਿਲਾਂ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਲਈ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਸੀ। ਇਸ ਮਗਰੋਂ ਜਥੇਦਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਨੂੰ ਠੋਸ ਕਦਮ ਚੁੱਕਣ ਦੇ ਆਦੇਸ਼ ਦਿਤੇ ਸਨ। ਜਥੇਦਾਰ ਨੇ ਸ਼੍ਰੋਮਣੀ ਕਮੇਟੀ ਤੋਂ 15 ਦਿਨਾਂ ਦੇ ਅੰਦਰ ਕਾਰਵਾਈ ਦੀ ਰੀਪੋਰਟ ਮੰਗੀ ਹੈ, ਜਿਸ ਮਗਰੋਂ ਰਾਜੋਆਣਾ ਨੇ ਕਿਹਾ ਕਿ ਉਹ ਭੁੱਖ ਹੜਤਾਲ ਰੱਖਣ ਦੇ ਅਪਣੇ ਫੈਸਲੇ ਨੂੰ 20 ਦਿਨਾਂ ਦੇ ਲਈ ਅੱਗੇ ਪਾ ਰਹੇ ਹਨ।

ਰਾਜੋਆਣਾ ਨੇ ਤਾਜ਼ਾ ਪੱਤਰ ਵਿਚ ਲਿਖਿਆ, “ਸਿੰਘ ਸਾਹਿਬ ਜੀ, ਸੱਭ ਤੋਂ ਪਹਿਲਾਂ ਮੈਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ। ਸਿੰਘ ਸਾਹਿਬ ਜੀ, ਇਸ ਤੋਂ ਪਹਿਲਾਂ ਮੈਂ ਆਪ ਜੀ ਨੂੰ ਦੋ ਚਿੱਠੀਆਂ ਲਿਖ ਕੇ 12 ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਲਈ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ। 12 ਸਾਲਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਬਹੁਤ ਹੀ ਸੋਚ ਵਿਚਾਰ ਕੇ, ਸਾਰੇ ਹਾਲਾਤਾਂ ਨੂੰ ਚੰਗੀ ਤਰ੍ਹਾਂ ਮਹਿਸੂਸ ਕਰਕੇ ਹੀ ਮੈਂ ਇਸ ਨਤੀਜੇ ਤੇ ਪਹੁੰਚਿਆ ਹਾਂ ਕਿ ਮੈਂ ਹਰ ਹਾਲਤ ਵਿਚ ਇਸ ਅਪੀਲ ਨੂੰ ਵਾਪਸ ਕਰਵਾਉਣਾ ਚਾਹੁੰਦਾ ਹਾਂ”।

Photo

ਰਾਜੋਆਣਾ ਨੇ ਚਿੱਠੀ ਵਿਚ ਲਿਖਿਆ, “ਕੇਂਦਰ ਸਰਕਾਰ ਵਲੋਂ ਜਾਣਬੁੱਝ ਕੇ ਮੇਰੇ ਨਾਲ ਸਰੀਰਕ ਅਤੇ ਮਾਨਸਿਕ ਤਸ਼ਦੱਦ ਕਰਨ ਦੀ ਨੀਅਤ ਦੇ ਨਾਲ ਇਕ ਸਾਜਸ਼ ਅਤੇ ਏਜੰਡੇ ਦੇ ਤਹਿਤ ਮੰਦਭਾਵਨਾ  ਨਾਲ ਇਸ ਅਪੀਲ ’ਤੇ 12 ਸਾਲ ਬਾਅਦ ਵੀ ਕੋਈ ਫ਼ੈਸਲਾ ਨਹੀਂ ਕੀਤਾ ਜਾ ਰਿਹਾ। ਜਿਸ ਅਪੀਲ ’ਤੇ 6 ਮਹੀਨੇ ਤੋਂ ਲੈ ਕੇ ਇਕ ਸਾਲ ਦੇ ਵਿਚ ਰੁਟੀਨ ਵਿਚ ਫੈਸਲਾ ਹੋ ਜਾਣਾ ਚਾਹੀਦਾ ਸੀ। ਨਾ ਹੀ ਇਸ ਅਪੀਲ ’ਤੇ ਅੱਗੇ ਕੋਈ ਫੈਸਲਾ ਹੋਣ ਦੀ ਸੰਭਾਵਨਾ ਹੈ। ਇਸ ਅਪੀਲ ’ਤੇ ਫੈਸਲਾ ਕਰਵਾਉਣ ਦੇ ਲਈ ਪਹਿਲਾਂ ਵੀ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਯੋਗ ਕਦਮ ਉਠਾਉਣ ਦੇ ਲਈ ਆਦੇਸ਼ ਜਾਰੀ ਹੋ ਚੁੱਕੇ ਹਨ ਪਰ ਹੁਣ ਤਕ ਉਨ੍ਹਾਂ ਦਾ ਕੋਈ ਵੀ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ”।

Photo

ਰਾਜੋਆਣਾ ਨੇ ਕਿਹਾ ਕਿ, “ਭੁੱਖ ਹੜਤਾਲ ਰੱਖਣਾ ਮੇਰਾ ਮਕਸਦ ਨਹੀਂ ਹੈ। ਮੇਰਾ ਮਕਸਦ ਤਾਂ 12 ਸਾਲਾਂ ਤੋਂ ਅਪਣੇ ਫੈਸਲੇ ਦੀ ਉਡੀਕ ਕਰਦੀ ਇਸ ਅਪੀਲ ਨੂੰ ਵਾਪਸ ਕਰਵਾਉਣਾ ਹੈ। ਮੈਂ ਬੰਦੀ ਛੋੜ ਦਿਵਸ ’ਤੇ ਆਪ ਜੀ ਵਲੋਂ ਖਾਲਸਾ ਪੰਥ ਨੂੰ ਦਿਤੇ ਸੰਦੇਸ਼ ਵਿਚ ਪ੍ਰਗਟਾਈਆਂ ਗਈਆਂ ਭਾਵਨਾਵਾਂ ਦਾ ਸਨਮਾਨ ਅਤੇ ਸਤਿਕਾਰ ਕਰਦਾ ਹਾਂ। ਇਸ ਲਈ ਅਪੀਲ ਵਾਪਸ ਨਾ ਹੋਣ ਦੀ ਸੂਰਤ ਵਿਚ ਮੈਂ ਭੁੱਖ ਹੜਤਾਲ ਰੱਖਣ ਦੇ ਅਪਣੇ ਫੈਸਲੇ ਨੂੰ 20 ਦਿਨਾਂ ਦੇ ਲਈ ਅੱਗੇ ਪਾਉਂਦਾ ਹਾਂ”।

ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਨੂੰ ਕਿਹਾ, “ਸਿੰਘ ਸਾਹਿਬ ਜੀ, ਹੁਣ ਮੈਂ ਅਪਣੀਆਂ ਸੰਸਥਾਵਾਂ ਦੇ ਆਗੂਆਂ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਬੋਝ ਨੂੰ ਅਤੇ ਕੇਂਦਰ ਸਰਕਾਰ ਦੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਨੂੰ ਹੋਰ ਬਰਦਾਸ਼ਤ ਨਹੀਂ ਕਰਨਾ ਚਾਹੁੰਦਾ। ਦਸਮੇਸ਼ ਪਿਤਾ ਜੀ ਨੇ ਖਾਲਸਾ ਪੰਥ ਦੀ ਸਾਜਨਾ ਹੀ ਜ਼ੁਲਮ ਅਤੇ ਬੇਇਨਸਾਫੀਆਂ ਦੇ ਖਿਲਾਫ਼ ਕੀਤੀ ਹੈ। ਇਸ ਲਈ ਮੇਰੀ ਆਪ ਜੀ ਤੋਂ ਹੁਣ ਵੀ ਇਹੀ ਮੰਗ ਹੈ ਕਿ ਰਾਸ਼ਟਰਪਤੀ ਕੋਲ 12 ਸਾਲ ਪਹਿਲਾਂ ਪਾਈ ਗਈ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਜਾਵੇ ਤਾਂ ਕਿ ਦਿੱਲੀ ਦੇ ਹੁਕਮਰਾਨਾਂ ਦੇ ਇਨਸਾਫ਼ ਦੇ ਤਰਾਜੂ ਦਾ ਸੱਚ ਸਾਰੀ ਦੁਨੀਆਂ ਦੇ ਸਾਹਮਣੇ ਰੱਖਿਆ ਜਾ ਸਕੇ, ਕਿਉਂਕਿ ਜਿਹੜੇ ਹੁਕਮਰਾਨ ਕਿਸੇ ਵਿਅਕਤੀ ਨੂੰ 17 ਸਾਲ ਫਾਂਸੀ ਚੱਕੀ ਵਿਚ ਬਿਠਾ ਕੇ ਰੱਖਣ ਉਸ ਦੀ ਅਪੀਲ ’ਤੇ 12 ਸਾਲ ਤਕ ਫੈਸਲਾ ਹੀ ਨਾ ਕਰਨ, ਉਨ੍ਹਾਂ ਤੋਂ ਇਨਸਾਫ਼ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ”।

(For more news apart from Balwant Singh Rajoana wrote Letter to Jathedar, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement