ਭਾਈ ਮਾਝੀ ਵਲੋਂ ਗਿਆਨੀ ਗੁਰਬਚਨ ਸਿੰਘ ਸਬੰਧੀ ਐਸਆਈਟੀ ਨੂੰ ਸੌਂਪੇ ਜਾਣਗੇ ਦਸਤਾਵੇਜ਼
Published : Jan 15, 2019, 12:52 pm IST
Updated : Jan 15, 2019, 12:52 pm IST
SHARE ARTICLE
Bhai Harjinder Singh Majhi
Bhai Harjinder Singh Majhi

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਖ਼ੁਦ ਨੂੰ ਜਿੰਨਾ ਮਰਜ਼ੀ ਉਚੇ ਰੁਤਬੇ ਵਾਲਾ ਸ਼ਖ਼ਸ ਅਖਵਾਉਣ ਦਾ ਦਾਅਵਾ.......

ਕੋਟਕਪੂਰਾ : ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਖ਼ੁਦ ਨੂੰ ਜਿੰਨਾ ਮਰਜ਼ੀ ਉਚੇ ਰੁਤਬੇ ਵਾਲਾ ਸ਼ਖ਼ਸ ਅਖਵਾਉਣ ਦਾ ਦਾਅਵਾ ਕਰਨ ਪਰ ਉਨ੍ਹਾਂ ਨੂੰ ਬੇਅਦਬੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਸਾਹਮਣੇ ਪੇਸ਼ ਹੋਣ ਦੀ ਨੌਬਤ ਆ ਸਕਦੀ ਹੈ ਕਿਉਂਕਿ ਉੱਘੇ ਸਿੱਖ ਚਿੰਤਕ ਤੇ ਨਿਧੜਕ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਦਾਅਵਾ ਕੀਤਾ ਹੈ ਕਿ ਉਹ ਬੇਅਦਬੀ ਕਾਂਡ ਨਾਲ ਸਬੰਧਤ ਅਜਿਹੇ ਦਸਤਾਵੇਜ਼ ਐਸਆਈਟੀ ਦੇ ਪ੍ਰਮੁੱਖ ਮੈਂਬਰ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਨੂੰ 16 ਜਨਵਰੀ ਨੂੰ ਸੌਂਪਣਗੇ,

ਜਿਨ੍ਹਾਂ ਦੀ ਘੋਖ ਕਰਨ ਤੋਂ ਬਾਅਦ ਐਸਆਈਟੀ ਗਿਆਨੀ ਗੁਰਬਚਨ ਸਿੰਘ ਨੂੰ ਤਲਬ ਜ਼ਰੂਰ ਕਰੇਗੀ। ਜ਼ਿਕਰਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਪ੍ਰਗਟਾਵਾ ਕੀਤਾ ਸੀ ਕਿ ਬਾਦਲਾਂ ਨੇ ਤਖ਼ਤਾਂ ਦੇ ਜਥੇਦਾਰਾਂ ਨੂੰ ਅਪਣੀ ਰਿਹਾਇਸ਼ 'ਤੇ ਤਲਬ ਕਰ ਕੇ ਸੌਦਾ ਸਾਧ ਨੂੰ ਮਾਫ਼ ਕਰਨ ਦਾ ਆਦੇਸ਼ ਦਿਤਾ ਸੀ, ਉਪਰੰਤ ਗਿਆਨੀ ਗੁਰਬਚਨ ਸਿੰਘ ਨੇ ਸੌਦਾ ਸਾਧ ਨੂੰ ਮਾਫ਼ ਕਰਨ ਦਾ ਹੁਕਮ ਜਾਰੀ ਕਰ ਦਿਤਾ, ਸ਼੍ਰੋਮਣੀ ਕਮੇਟੀ ਨੇ ਉਸ ਹੁਕਮ ਨੂੰ ਜਾਇਜ਼ ਠਹਿਰਾਉਣ ਲਈ 91 ਲੱਖ ਰੁਪਿਆ ਗੁਰੂ ਦੀ ਗੋਲਕ 'ਚੋਂ ਖ਼ਰਚ ਦਿਤਾ,

Gurbachan singhGurbachan Singh

ਸੰਗਤਾਂ ਦੇ ਭਾਰੀ ਰੋਸ ਅਤੇ ਦਬਾਅ ਕਾਰਨ ਗਿਆਨੀ ਗੁਰਬਚਨ ਸਿੰਘ ਨੂੰ ਖ਼ੁਦ ਵਲੋਂ ਜਾਰੀ ਕੀਤਾ ਹੁਕਮ ਹੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ। ਹੁਣ ਭਾਈ ਹਰਜਿੰਦਰ ਸਿੰਘ ਮਾਝੀ ਵਲੋਂ ਪੇਸ਼ ਕੀਤੇ ਜਾਣ ਵਾਲੇ ਸਬੂਤਾਂ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਲਈ ਮੁਸ਼ਕਲਾਂ ਤੇ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਨੇ ਆਖਿਆ ਕਿ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਬੇਅਦਬੀ ਕਾਂਡ ਨਾਲ ਸਬੰਧਤ ਦਸਤਾਵੇਜ਼ ਦੇਣ ਅਤੇ ਮੌਕੇ ਦੇ ਗਵਾਹਾਂ ਤੋਂ ਹਲਫ਼ੀਆ ਬਿਆਨ ਲੈਣ ਬਾਰੇ ਅਪੀਲਾਂ ਕਰ ਰਹੇ ਹਨ ਕਿਉਂਕਿ ਐਸਆਈਟੀ ਦੀ ਜਾਂਚ ਪਾਰਦਰਸ਼ੀ ਅਤੇ ਨਿਰਪੱਖ ਹੋਵੇਗੀ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement