ਸਿੱਖ ਕਤਲੇਆਮ ਮਾਮਲਾ : ਸੱਜਣ ਕੁਮਾਰ ਦੀ ਪਟੀਸ਼ਨ 'ਤੇ ਸੀ.ਬੀ.ਆਈ ਨੂੰ ਸੁਪ੍ਰੀਮ ਕੋਰਟ ਦਾ ਨੋਟਿਸ
Published : Jan 15, 2019, 12:36 pm IST
Updated : Jan 15, 2019, 12:36 pm IST
SHARE ARTICLE
Sajjan Kumar
Sajjan Kumar

1984 ਦੇ ਸਿੱਖ ਕਤਲੇਆਮ ਨਾਲ ਜੁੜੇ ਕੇਸ ਵਿਚ ਦਿੱਲੀ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ........

ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਨਾਲ ਜੁੜੇ ਕੇਸ ਵਿਚ ਦਿੱਲੀ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਨੇ ਦਿੱਲੀ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਸੀ.ਬੀ.ਆਈ. ਨੂੰ ਨੋਟਿਸ ਭੇਜਿਆ ਹੈ ਅਤੇ ਉਸ ਦਾ ਜਵਾਬ ਮੰਗਿਆ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ ਛੇ ਹਫ਼ਤਿਆਂ ਬਾਅਦ ਹੋਵੇਗੀ।

ਜਸਟਿਸ ਰੰਜਨ ਗੋਗੋਈ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਅਸ਼ੋਕ ਕੌਲ ਦੀ ਬੈਂਚ ਨੇ ਸੱਜਣ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਨੋਟਿਸ ਜਾਰੀ ਕੀਤਾ। ਦਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਬੀਤੇ ਸਾਲ 17 ਦਸੰਬਰ ਨੂੰ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ ਤੋਂ ਬਾਅਦ ਸੱਜਣ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਅਤੇ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਅੱਜ ਸੁਣਵਾਈ ਹੋਈ।

73 ਸਾਲਾ ਸੱਜਣ ਕੁਮਾਰ ਨੇ 31 ਦਸੰਬਰ 2018 ਨੂੰ ਹੇਠਲੀ ਅਦਾਲਤ ਦੇ ਸਾਹਮਣੇ ਆਤਮ-ਸਮਰਪਣ ਕੀਤਾ ਸੀ। ਦਿੱਲੀ ਹਾਈ ਕੋਰਟ ਨੇ ਅਪਣੇ ਫ਼ੈਸਲੇ ਵਿਚ ਕਿਹਾ ਸੀ ਕਿ 1984 ਦੇ ਸਿੱਖ ਕਤਲੇਆਮ ਵਿਚ 2700 ਤੋਂ ਵੱਧ ਸਿੱਖ ਮਾਰੇ ਗਏ ਸਨ, ਜੋ ਕਿ ਬਹੁਤ ਵੱਡਾ ਕਤਲੇਆਮ ਸੀ। ਕਤਲੇਆਮ ਦਾ ਦੁੱਖ ਝੱਲ ਰਹੇ ਪੀੜਤ ਪ੍ਰਵਾਰਾਂ ਨੂੰ ਤਕਰੀਬਨ 34 ਸਾਲਾਂ ਬਾਅਦ ਨਿਆਂ ਮਿਲਿਆ ਹੈ।            (ਪੀ.ਟੀ.ਆਈ)

Location: India, Delhi, New Delhi

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement