ਹੋਲੇ ਮਹੱਲੇ ਦੌਰਾਨ ਹੁਲੜਬਾਜ਼ੀ ਨਾ ਕਰਨ ਨੌਜਵਾਨ : ਗਿਆਨੀ ਰਘਬੀਰ ਸਿੰਘ
Published : Mar 15, 2019, 10:07 pm IST
Updated : Mar 15, 2019, 10:07 pm IST
SHARE ARTICLE
Hola Mohalla
Hola Mohalla

16 ਤੋਂ 21 ਮਾਰਚ ਤਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਹੋਲਾ ਮਹੱਲਾ

ਸ੍ਰੀ ਅਨੰਦਪੁਰ ਸਾਹਿਬ : ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦਾ ਰਵਾਇਤੀ ਅਤੇ ਖ਼ਾਲਸੇ ਦੀ ਆਨ-ਸ਼ਾਨ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਖ਼ਾਲਸਾ ਪੰਥ ਮਨਾਉਂਦਾ ਆ ਰਿਹਾ ਹੈ। ਇਸ ਵਾਰ ਇਹ ਤਿਉਹਾਰ ਮਿਤੀ 16 ਤੋਂ 21 ਮਾਰਚ ਤਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਰਵਾਇਤਾਂ ਅਨੁਸਾਰ ਮਨਾਇਆ ਜਾ ਰਿਹਾ ਹੈ। ਵੇਖਣ ਵਿਚ ਆਉਂਦਾ ਹੈ ਕਿ ਕੁੱਝ ਨੌਜਵਾਨ ਬੱਚੇ ਮੋਟਰਸਾਈਕਲਾਂ ਤੇ ਤਿੰਨ-ਤਿੰਨ, ਚਾਰ-ਚਾਰ ਜਣੇ ਸਵਾਰ ਹੋ ਕੇ ਦੌੜਾਂ ਲਗਾਉਂਦੇ ਹੋਏ ਸਾਇਲੰਸਰ ਲਾਹ ਕਿ ਪਟਾਕੇ ਮਾਰਦੇ ਹੋਏ ਸੜਕਾਂ ਤੋਂ ਭੀੜ ਵਿਚੋਂ ਲੰਘਦੇ ਹਨ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕਿਹਾ ਕਿ ਇਸੇ ਤਰ੍ਹਾਂ ਟਰੈਕਟਰਾਂ ਉਪਰ ਸਵਾਰ ਨੌਜਵਾਨ ਬਹੁਤ ਤੇਜ਼ ਟਰੈਕਟਰ ਭਜਾਉਂਦੇ ਹਨ ਅਤੇ ਉੱਚੀ ਆਵਾਜ਼ ਵਿਚ ਸਪੀਕਰ ਲਾਉਂਦੇ ਹਨ ਜਿਸ ਨਾਲ ਸੰਗਤਾਂ ਦੇ ਮਨ ਵਿਚ ਡਰ ਅਤੇ ਸਹਿਮ ਦਾ ਮਾਹੌਲ ਤਾਂ ਬਣਦਾ ਹੀ ਹੈ ਉਥੇ ਸਾਡਾ ਅਕਸ ਬਹੁਤ ਮਾੜਾ ਪ੍ਰਭਾਵ ਪੇਸ਼ ਕਰਦਾ ਹੈ ਜਿਸ ਨਾਲ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਉਪਰ ਮਾੜਾ ਅਸਰ ਪੈਂਦਾ ਹੈ। ਸੋ ਮੇਰੀ ਸਾਰੀ ਸੰਗਤ ਨੂੰ ਅਪੀਲ ਹੈ ਕਿ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਗੁਰਮਤਿ ਵਿਚ ਰਹਿ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰ ਕੇ ਅਪਣਾ ਜੀਵਨ ਸਫ਼ਲਾ ਕਰੀਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement