
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਦੀ ਪ੍ਰਕਿਰਿਆ ਹੋਈ ਮੁਕੰਮਲ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਦਾਲਤ ਦੇ ਫ਼ੈਸਲੇ ਮਗਰੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ, ਜਿਸ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੂੰ ਕਮੇਟੀ ਦਾ ਪ੍ਰਧਾਨ ਐਲਾਨਿਆ ਗਿਆ।
ਬੀਬੀ ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਮਨਜੀਤ ਸਿੰਘ ਜੀਕੇ ਕਮੇਟੀ ਦੇ ਪ੍ਰਧਾਨ ਸਨ।