
Panthak News : ਕਿਹਾ, ਹੋਲਾ ਮਹੱਲਾ ਅਜਿਹਾ ਤਿਉਹਾਰ ਹੈ ਜੋ ਸਾਨੂੰ ਸੰਤ ਤੋਂ ਸਿਪਾਹੀ ਬਣਾਉਦਾ ਹੈ
Address by Jathedar Bhai Kuldeep Singh Gargajj on the occasion of Hola Mohalla festival Latest News in Punjabi : ਹੋਲਾ ਮਹੱਲਾ ਦੇ ਤਿਉਹਾਰ ’ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਸੰਬੋਧਨ ਕੀਤਾ ਹੈ। ਉਨ੍ਹਾਂ ਕਿਹਾ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਵਿਲੱਖਣ ਤੇ ਨਿਆਰੇ ਤਿਉਹਾਰ ਦਿਤੇ ਹਨ। ਹੋਲਾ ਮਹੱਲਾ ਅਜਿਹਾ ਤਿਉਹਾਰ ਹੈ ਜੋ ਸਾਨੂੰ ਸੰਤ ਤੋਂ ਸਿਪਾਹੀ ਬਣਾਉਦਾ ਹੈ। ਅੱਜ ਇਸ ਨਿਆਰੇ ਪੰਥ ਨੂੰ ਖ਼ਤਮ ਕਰਨ ਦੀਆਂ ਹੋ ਸਾਜ਼ਿਸ਼ਾਂ ਰਹੀਆਂ ਹਨ।
ਨਸ਼ਿਆਂ ’ਤੇ ਬੋਲਦੇ ਹੋਏ ਭਾਈ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ, ‘ਅੱਜ ਪੰਜਾਬ ’ਚ ਨਸ਼ਿਆਂ ਦਾ ਛੇਵਾਂ ਦਰਿਆ ਵੱਗ ਰਿਹਾ ਹੈ। ‘ਅੱਜ ਸਾਡੀਆਂ ਮਾਵਾਂ ਅਪਣੇ ਪੁਤਰਾਂ ਦੀਆਂ ਲਾਸ਼ਾਂ ਦੇਖ ਰਹੀਆਂ ਹਨ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਅਪਣੇ ਸੰਬੋਧਨ ਵਿਚ ਅੱਗੇ ਕਿਹਾ ਕਿ ‘ਅੱਜ ਵੱਡੇ ਪੱਧਰ 'ਤੇ ਸਾਡਾ ਧਰਮ ਪਰਿਵਰਤਨ ਹੋ ਰਿਹਾ ਹੈ। ਮਾਝਾ ਧਰਮ ਪਰਿਵਰਤਨ ਦਾ ਗੜ੍ਹ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਕਮੀਆਂ ਦੂਰ ਕਰ ਕੇ ਧਰਮ ਪਰਿਵਰਤਨ ਨੂੰ ਠਲ੍ਹ ਪਾਉਣਗੇ।’
ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂਅ ਸੰਦੇਸ਼ ਦਿਤਾ। ਉਨ੍ਹਾਂ ਕੇਂਦਰ ਸਰਕਾਰ ਦੀ ਸਿਖਿਆ ਨੀਤੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਗੁਰਮੁਖੀ ਗੁਰੂਆਂ ਦੀ ਲਿਪੀ ਹੈ ਤੇ ਇਸ ਵਿਚ ਨੌਜਵਾਨਾਂ ਨੂੰ ਸਿਖਿਆ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਨਿਹੰਗ ਸਿੰਘ ਜਥੇਬੰਦੀਆਂ ਤੇ ਦਮਦਮੀ ਟਕਸਾਲ ਦੇ ਵਿਰੋਧ ਦੇ ਬਾਵਜੂਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਸਿੱਖ ਗੁਰਧਾਮਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਜੋ ਕਿ ਅਸੀਂ ਨਹੀਂ ਹੋਣ ਦੇਵਾਗੇਂ। ਉਨ੍ਹਾਂ ਸਾਰੇ ਸੰਤ ਮਹਾਪੁਰਖਾਂ, ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।