400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਬੀਬੀ ਜਗੀਰ ਕੌਰ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
Published : Apr 15, 2021, 5:50 pm IST
Updated : Apr 15, 2021, 5:50 pm IST
SHARE ARTICLE
Bibi Jagir Kaur
Bibi Jagir Kaur

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ 29 ਅਪ੍ਰੈਲ ਤੋਂ 1 ਮਈ ਤੱਕ ਸਮਾਗਮ ਕਰਵਾਏ ਜਾਣਗੇ ਜਦਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਦਿਨਾਂ ਵਿਚ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

SGPC SGPC

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਸਮਾਗਮ ਨਾ ਕਰਵਾਏ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਿੰਨੇ ਵੀ ਸਮਾਗਮ ਹੋਣਗੇ, ਉਨੀਆਂ ਥਾਵਾਂ 'ਤੇ ਸੰਗਤਾਂ ਗੁਰੂ ਦੇ ਨਾਮ ਨਾਲ ਜੁੜਨਗੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਮੌਕਿਆਂ 'ਤੇ ਸੰਗਤਾਂ ਅਤੇ ਜਥੇਬੰਦੀਆਂ ਵੱਲੋਂ ਅਨੇਕਾਂ ਥਾਵਾਂ 'ਤੇ ਸਮਾਗਮ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਕਮੇਟੀ ਦਾ ਪੰਜਾਬ ਸਰਕਾਰ ਨਾਲ ਪੂਰਾ ਤਾਲਮੇਲ ਹੈ ਅਤੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਸਮਾਗਮਾਂ ਸੰਬੰਧੀ ਇਕ ਦੂਜੇ ਪੂਰਾ ਸਹਿਯੋਗ ਦੇ ਰਹੇ ਹਨ।

 President Bibi Jagir KaurBibi Jagir Kaur

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਮਾਗਮਾਂ ਦੌਰਾਨ ਕੋਵਿਡ ਨਿਯਮਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਮਾਗਮਾਂ ਸਬੰਧੀ ਹੋਈ ਆਨਲਾਈਨ ਮੀਟਿੰਗ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹਨਾਂ ਨੇ ਗੁਰੂ ਸਾਹਿਬ ਦੀ ਮਹਾਨਤਾ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਉਂਦੇ ਹੋਏ ਗੁਰੂ ਸਾਹਿਬ ਦੀ ਯਾਦ 'ਚ ਕਈ ਮੰਗਾਂ ਰੱਖੀਆਂ ਹਨ। ਇਹਨਾਂ ਵਿਚੋਂ ਕੁਝ 'ਤੇ ਕੇਂਦਰ ਸਰਕਾਰ ਨੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਜਾਰੀ ਕਰਨ ਸੰਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਡਿਜਾਇਨ ਮੰਗਵਾ ਲਿਆ ਗਿਆ ਹੈ।

Punjab GovtPunjab Govt

ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਜਿਨ੍ਹਾਂ ਥਾਵਾਂ ’ ਤੇ ਗੁਰੂ ਤੇਗ ਬਹਾਦਰ ਜੀ ਗਏ ਸਨ, ਉਹਨਾਂ ਥਾਵਾਂ ’ਤੇ ਵਿਰਾਸਤ ਏ ਖਾਲਸਾ ਦੀ ਤਰਜ ’ਤੇ ਯਾਦਗਾਰਾਂ ਉਸਾਰੀਆਂ ਜਾਣ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਯੂਐਨਓ ਕੋਲ ਇਸ ਦਿਹਾੜੇ ਨੂੰ ਮਨੁੱਖੀ ਹੱਕਾਂ ਦੇ ਦਿਹਾੜੇ ਵਜੋਂ ਮਨਾਉਣ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਯੂਐਨਓ ਵਿਚ ਸਿੱਖਾਂ ਨੂੰ ਨੁਮਾਇੰਦਗੀ ਦਿਵਾਈ ਜਾਵੇ।

sikh jathaSikh jatha

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹਨਾਂ ਨੂੰ ਜਥੇ ਦੇ ਪਾਕਿ ਪੁੱਜਣ ਅਤੇ ਪਾਕਿਸਤਾਨ ਵਿਚਲੇ ਹਾਲਾਤ ਦਾ ਪਤਾ ਲੱਗਣ 'ਤੇ ਚਿੰਤਾ ਹੋਈ ਸੀ। ਇਸ ਦੌਰਾਨ ਉਹਨਾਂ ਨੇ ਜਥੇ ਨਾਲ ਸੰਪਰਕ ਵੀ ਕੀਤਾ ਸੀ, ਹੁਣ ਜਥਾ ਅਪਣੇ ਰੂਟ ਮੁਤਾਬਕ ਅੱਗੇ ਵੱਧ ਰਿਹਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement