Panthak News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ : ਐਡਵੋਕੇਟ ਧਾਮੀ
Published : Apr 15, 2024, 7:41 am IST
Updated : Apr 15, 2024, 7:41 am IST
SHARE ARTICLE
QR code to be printed on holy Saroops from now onwards: Harjinder Singh Dhami
QR code to be printed on holy Saroops from now onwards: Harjinder Singh Dhami

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦਸਿਆ ਕਿ ਅੰਤ੍ਰਿੰਗ ਕਮੇਟੀ ਵਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫ਼ੈਸਲੇ ਕੀਤੇ ਗਏ ਹਨ।

ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਅੱਗੇ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ  ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊ.ਆਰ. ਕੋਡ ਲਗਾ ਕੇ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾਵੇਗਾ। ਇਸ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿਚ ਸੁਸ਼ੋਭਿਤ ਅਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।

ਉਨ੍ਹਾਂ ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੂਰੀ ਸਰਵਿਸ ਦੌਰਾਨ 2 ਸਾਲ ਤਕ ਦੀ ਹੀ ਵਿਦੇਸ਼ ਛੁੱਟੀ ਦਿਤੀ ਜਾਵੇਗੀ। ਐਡਵੋਕੇਟ ਧਾਮੀ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਆਈਏਐਸ, ਆਈਪੀਐਸ, ਪੀਸੀਐਸ ਆਦਿ ਮੁਕਾਬਲਾ ਪ੍ਰੀਖਿਆਵਾਂ ਲਈ ਸਿੱਖ ਨੌਜੁਆਨਾਂ ਨੂੰ ਤਿਆਰ ਕਰਨ ਲਈ ਚਲਾਈ ਜਾ ਰਹੀ ਨਿਸ਼ਚੈ ਅਕੈਡਮੀ ਲਈ ਇਕ ਵਿਸ਼ਾਲ ਇਮਾਰਤ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਹ ਇਮਾਰਤ ਗੁਰਦੁਆਰਾ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਤਿਆਰ ਕੀਤੀ ਜਾਵੇਗੀ ਜਿਸ ਲਈ ਮੁਢਲੇ ਤੌਰ ’ਤੇ 6.50 ਕਰੋੜ ਰੁਪਏ ਦੀ ਪ੍ਰਵਾਨਗੀ ਦਿਤੀ ਗਈ ਹੈ। ਉਨ੍ਹਾਂ ਇਹ ਵੀ ਦਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਰਿਹਾਇਸ਼ ਦੇ ਵਿਸਥਾਰ ਲਈ ਪਹਿਲਾਂ ਚਲ ਰਹੀਆਂ ਤਿੰਨ ਸਰਾਵਾਂ ਦੀਆਂ ਦੋ-ਦੋ ਮੰਜ਼ਲਾਂ ਹੋਰ ਤਿਆਰ ਕੀਤੀਆਂ ਜਾਣਗੀਆਂ।

ਇਕੱਤਰਤਾ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ ਆਦਿ ਮੌਜੂਦ ਸਨ।

(For more Punjabi news apart from QR code to be printed on holy Saroops from now onwards: Harjinder Singh Dhami, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement