ਐਡਵੋਕੇਟ ਹਰਜਿੰਦਰ ਧਾਮੀ ਨੇ ਪਾਕਿਸਤਾਨ ’ਚ ਦੋ ਸਿੱਖਾਂ ਦਾ ਕਤਲ ਕੀਤੇ ਜਾਣ ਦੀ ਕੀਤੀ ਸਖ਼ਤ ਸ਼ਬਦਾਂ ਵਿਚ ਨਿਖੇਧੀ
Published : May 15, 2022, 3:36 pm IST
Updated : May 15, 2022, 3:36 pm IST
SHARE ARTICLE
 Advocate Harjinder Dhami
Advocate Harjinder Dhami

ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਹਮਲੇ ਹੋ ਚੁੱਕੇ ਹਨ

 

ਅੰਮ੍ਰਿਤਸਰ  - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਸ. ਰਣਜੀਤ ਸਿੰਘ ਅਤੇ ਸ. ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਹਮਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ। ਇਸੇ ਤਰ੍ਹਾਂ ਘੱਟ ਗਿਣਤੀਆਂ ਤੇ ਹਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ।

file photo

 

ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਵਿਚ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆਂ ਅੰਦਰ ਸ਼ਾਝੀਵਾਲਤਾ ਦਾ ਸੁਨੇਹਾ ਫੈਲਿਆ ਪਰ ਦੁੱਖ ਦੀ ਗੱਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਹੀ ਨਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜਾ ਰਿਸ਼ਤਾ ਹੈ ਕਿਉਂਕਿ ਪਾਕਿਸਤਾਨ ਵਿਚ ਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ

file photo

ਅਤੇ ਸਿੱਖ ਉਥੋਂ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement