
ਪਹਿਲਾਂ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ’ ਰੱਖਿਆ ਗਿਆ ਸੀ ਨਾਂਅ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਪਣਾ ਵੈੱਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਚੈਨਲ ਦੀ ਸ਼ੁਰੂਆਤ 24 ਜੁਲਾਈ ਤੋਂ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪਣੇ ਨਵੇਂ ਵੈੱਬ ਚੈਨਲ ਦਾ ਨਾਂਅ ਬਦਲਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ਵੈੱਬ ਚੈਨਲ ਦਾ ਨਾਂਅ "ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ" ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਚੈਨਲ ਦਾ ਨਾਂਅ "ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ" ਵਜੋਂ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਸੰਗਤ ਵਲੋਂ ਮਿਲੇ ਸੁਝਾਵਾਂ ਨੂੰ ਧਿਆਨ ਵਿਚ ਰਖਦਿਆ ਹੁਣ ਨਾਂਅ ਬਦਲ ਦਿਤਾ ਗਿਆ ਹੈ।