Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (15 ਜੁਲਾਈ 2024)
Published : Jul 15, 2024, 6:49 am IST
Updated : Jul 17, 2024, 6:45 am IST
SHARE ARTICLE
 Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੧ ॥

 Ajj da Hukamnama Sri Darbar Sahib: ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥

ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ
ਨਾਹੀ ਜੀਉ ॥੧॥

ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥

ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥

ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥

ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥

ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥

ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥

ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

ਸੋਮਵਾਰ, ੩੨ ਹਾੜ (ਸੰਮਤ ੫੫੬ ਨਾਨਕਸ਼ਾਹੀ) ੧੫ ਜੁਲਾਈ, ੨੦੨੪ (ਅੰਗ : ੫੯੮)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੧ ॥
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ!

(ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛ ੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤ ੂੰ
ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹ ੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ
।੪।੯।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement