Panthak News: ਭਾਈ ਪੰਜਵੜ, ਨਿੱਜਰ ਤੇ ਗਜਿੰਦਰ ਸਿੰਘ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿਚ ਛੇਤੀ ਲਗਣਗੀਆਂ : ਗਿਆਨੀ ਰਘਬੀਰ ਸਿੰਘ
Published : Jul 15, 2024, 7:08 am IST
Updated : Jul 15, 2024, 7:25 am IST
SHARE ARTICLE
Hardeep Nijjar's picture will soon be displayed in the Sikh Museum
Hardeep Nijjar's picture will soon be displayed in the Sikh Museum

Panthak News: ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਪੰਥ ਸੇਵਕ ਜਥੇ ਨੇ ਦਿਤੇ ਸਨ ਪਾਸ ਮਤੇ

Hardeep Nijjar's picture will soon be displayed in the Sikh Museum: ਭਾਈ ਪਰਮਜੀਤ ਸਿੰਘ ਪੰਜਵੜ੍ਹ, ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਤੇ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਸੁਸ਼ੋਭਿਤ ਕਰਨ ਲਈ ਪਾਸ ਕੀਤੇ ਗਏ ਮਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਸੌਂਪੇ।  ਪੰਥ ਸੇਵਕ ਜਥੇ ਵਲੋਂ ਭਾਈ ਸਤਨਾਮ ਸਿੰਘ ਖੰਡਾ, ਭਾਈ ਹਰਦੀਪ ਸਿੰਘ ਮਹਿਰਾਜ ਨੇ ਜਥੇਦਾਰ ਨੂੰ ਦਿਤੇ ਗਏ ਮਤਿਆਂ ’ਚ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੇ ਕਿਹਾ ਕਿ 8 ਫ਼ਰਵਰੀ 1986 ਨੂੰ ਨਕੋਦਰ ਸਾਕੇ ਵਿਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਤਿਕਾਰ ਲਈ ਸ਼ਾਤਮਈ ਰੋਸ ਮਾਰਚ ਕਰ ਰਹੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਚਾਰ ਸਿੰਘਾਂ ਭਾਈ ਰਵਿੰਦਰ ਸਿੰਘ, ਭਾਈ ਬਲਧੀਰ ਸਿੰਘ, ਭਾਈ ਹਰਮਿੰਦਰ ਸਿੰਘ ਤੇ ਭਾਈ ਲਛਮਣ ਸਿੰਘ ਨੂੰ ਸ਼ਹੀਦ ਕੀਤਾ ਗਿਆ ਸੀ, ਪਰ 37 ਸਾਲ ਹੋਣ ਦੇ ਬਾਵਜੂਦ ਇਨਸਾਫ਼ ਤਾਂ ਕੀ ਮਿਲਣਾ ਸੀ, ਜਾਂਚ ਰਿਪੋਰਟ ਵੀ ਦਬਾ ਕੇ ਰੱਖੀ ਹੋਈ ਹੈ। ਉਨ੍ਹਾਂ ਇਹ ਰਿਪੋਰਟ ਜਨਤਕ ਕਰਨ ਦੀ ਮੰਗ ਵੀ ਕੀਤੀ। 

ਦੂਜੇ ਮਤੇ ਵਿਚ ਲਿਖਿਆ ਗਿਆ ਕਿ 1984 ਵਿਚ ਭਾਰਤ ਦੀ ਸਰਕਾਰ ਵਲੋਂ ਅਕਾਲ ਤਖ਼ਤ ਤੇ ਸ੍ਰੀ ਦਰਬਾਰ ਸਾਹਿਬ ਉਤੇ ਕੀਤੇ ਹਮਲੇ, ਨਿਰਦੋਸ਼ ਸੰਗਤਾਂ ਦੀ ਸ਼ਹਾਦਤ ਅਤੇ ਕੌਮ ’ਤੇ ਹੋਏ ਜ਼ੁਲਮਾਂ ਵਿਰੁਧ ਧਰਮ ਦੀ ਜੰਗ ਵਿਚ ਜੂਝ ਕੇ ਸ਼ਹੀਦੀਆਂ ਦੇਣ ਵਾਲੇ ਭਾਈ ਪਰਮਜੀਤ ਸਿੰਘ ਪੰਜਵੜ੍ਹ ਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਦੀਆਂ ਤਸਵੀਰਾਂ ਕੇਂਦਰੀ ਸਿੰਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ’ਚ ਸੁਸ਼ੋਭਿਤ ਕੀਤੀਆਂ ਜਾਣ।

ਭਾਈ ਹਰਦੀਪ ਸਿੰਘ ਮਹਿਰਾਜ ਵਲੋਂ ਜਾਰੀ ਪ੍ਰੈੱਸ ਨੋਟ ’ਚ ਦਸਿਆ ਗਿਆ ਕਿ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ, ਜਿਨ੍ਹਾਂ ’ਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕਰੌਪੀ, ਐਥਨਸ (ਗਰੀਸ), ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, (ਗਰੀਸ), ਗੁਰੂ ਤੇਗ ਬਹਾਦਰ ਗੁਰਦੁਆਰਾ (ਲੇਇਸੇਟਰ), ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ, ਗੁਰਦੁਆਰਾ ਸਿੰਘ ਸਭਾ, (ਫਰਾਂਸ), ਗੁਰਦੁਆਰਾ ਬਾਬਾ ਸੰਗਤ ਜੀ ਸਮੈਦਿਕ, ਗੁਰੂ ਨਾਨਕ ਗੁਰਦੁਆਰਾ ਸਮੈਦਿਕ, ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ, ਗੁਰੂ ਨਾਨਕ ਸਿੱਖ ਗੁਰਦੁਆਰਾ, (ਗਰੀਸ), ਗੁਰਦੁਆਰਾ ਗੁਰੂ ਨਾਨਕ ਦਰਬਾਰ, ਜਮਰਨ, ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਕੋਵਨਟਰੀ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਗਰੀਸ, ਗੁਰਦੁਆਰਾ ਗੁਰੂ ਹਰਿ ਰਾਇ ਸਾਹਿਬ ਜੀ, (ਯੂ.ਕੇ.), ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ (ਬੈਲਜੀਅਮ) ਆਦਿ ਵੀ ਸ਼ਾਮਲ ਹਨ, ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋਹੇਂ ਮਤੇ ਲਾਗੂ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਿੱਖ ਸੰਗਤ ਨੇ ਇਹ ਮੰਗ ਕੀਤੀ ਹੈ ਤੇ ਇਨ੍ਹਾਂ ਮੰਗਾਂ ’ਤੇ ਗੰਭਰੀਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਇਹ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਭਾਈ ਰਾਮ ਸਿੰਘ ਢਿਪਾਲੀ, ਭਾਈ ਜੀਵਨ ਸਿੰਘ ਗਿੱਲ ਕਲਾਂ ਵੀ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement