ਕੋਟਕਪੂਰਾ ਗੋਲੀਕਾਂਡ ਮਾਮਲਾ: SIT ਨੇ 22 ਪੰਨਿਆਂ ਦਾ ਚੌਥਾ ਚਲਾਨ ਕੀਤਾ ਪੇਸ਼ 
Published : Sep 15, 2023, 4:06 pm IST
Updated : Sep 15, 2023, 5:52 pm IST
SHARE ARTICLE
Kotkapura firing case
Kotkapura firing case

ਇਹ ਚਲਾਨ 192 ਨੰਬਰ ਵਿਚ ਪੇਸ਼ ਕੀਤਾ ਗਿਆ ਹੈ। 

ਫਰੀਦਕੋਟ -  ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਹੁਣ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਹੁਣ ਚੌਥਾ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ। 
ਇਸ ਮਾਮਲੇ ਵਿਚ 3 ਚਲਾਨ ਪੇਸ਼ ਹੋ ਚੁੱਕੇ ਹਨ ਤੇ ਅੱਜ ਵਾਲੇ ਚਲਾਨ ਵਿਚ ਧਾਰਾ 118 ਤੇ 119 ਲਗਾ ਦਿੱਤੀ ਗਈ ਹੈ। ਗਲਤ ਜਾਣਕਾਰੀ ਦੇਣ ਦੇ ਮੱਦੇਨਜ਼ਰ ਇਹ ਧਾਰਾ ਲਗਾਈ ਜਾਂਦੀ ਹੈ ਤੇ ਇਸ ਮਾਮਲੇ ਦੀ ਜਾਂਚ ਐੱਲਕੇ ਯਾਦਵ ਵਾਲੀ ਐੱਸਆਈਟੀ ਕਰ ਰਹੀ ਹੈ। ਚੌਥਾ ਚਲਾਨ 22 ਪੰਨਿਆਂ ਦਾ ਪੇਸ਼ ਕੀਤਾ ਗਿਆ ਹੈ। ਇਹ ਚਲਾਨ 192 ਨੰਬਰ ਵਿਚ ਪੇਸ਼ ਕੀਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2502 ਪੰਨਿਆਂ (ਦੋ ਹਜ਼ਾਰ ਪੰਜ ਸੌ ਦੋ ਪੰਨਿਆਂ) ਦਾ ਤੀਜਾ ਸਪਲੀਮੈਂਟਰੀ ਚਲਾਨ ਫ਼ਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੋ-ਆਪਟਿਡ ਮੈਂਬਰ ਡੀਐਸਪੀ ਗੁਰਦੀਪ ਸਿੰਘ ਇੰਸਪੈਕਟਰ ਇਕਬਾਲ ਸਿੰਘ ਨਾਲ ਫਰੀਦਕੋਟ ਅਦਾਲਤ ਵਿਚ ਪਹੁੰਚੇ ਤੇ 11 ਜਿਲਦਾਂ ਵਿਚ 56 ਪੰਨਿਆਂ ਦੀ ਚਾਰਜਸ਼ੀਟ ਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਪੇਸ਼ ਕੀਤੇ ਸਨ।

ਜ਼ਿਕਰਯੋਗ ਹੈ ਕਿ ਐਸਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24.2.2023 ਨੂੰ ਸੱਤ ਹਜ਼ਾਰ ਪੰਨਿਆਂ ਦਾ (7000) ਪਹਿਲਾ ਚਲਾਨ ਪੇਸ਼ ਕੀਤਾ ਤੇ ਉਸ ਤੋਂ ਬਾਅਦ ਦੋ ਹਜ਼ਾਰ ਚਾਰ ਸੌ (2400) ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ। 25 ਅਪ੍ਰੈਲ 2023 ਨੂੰ ਫਰੀਦਕੋਟ ਅਦਾਲਤ ਵਿਚ 129 ਅਤੇ 192 ਨੰ. ਥਾਣਾ ਸਿਟੀ ਕੋਟਕਪੂਰਾ ਵਿਚ ਧਾਰਾ 307,153,109,34,201,218 332,120BIPC ਅਤੇ 25/27 54,59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।   
 

ਚਲਾਨ ਵਿਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।

 

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਸ਼ ਨੂੰ ਅੰਜਾਮ ਦੇਣ 'ਚ ਮਦਦ ਕਰਨ ਦਾ ਇਲਜ਼ਾਮ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।

 


 

Tags: #punjab

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement