
ਜੇ ਪੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਖਤ ਨਿਖੇਧੀ ਕੀਤੀ
ਐਸ.ਏ.ਐਸ. ਨਗਰ (ਸੁਖਦੀਪ ਸਿੰਘ ਸੋਈ) : ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼ 4 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਪਿੰਡ ਜੱਲਾ ਅਤੇ ਤਰਖਾਣ ਮਾਜਰਾ ਦੇ ਦੋ ਗੁਰਧਾਮਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਖਤ ਨਿਖੇਧੀ ਕੀਤੀ ਹੈ।
Fatehgarh Sahib
ਭਾਈ ਜਤਿੰਦਰਪਾਲ ਸਿੰਘ ਜੇ.ਪੀ. ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਸਿੱਖਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਭਾਈ ਜੇ.ਪੀ. ਨੇ ਕਿਹਾ ਕਿ ਇਕ ਨੌਜਵਾਨ ਵਲੋਂ ਦੋ ਵੱਖ ਵੱਖ ਗੁਰਦੁਆਰਿਆਂ ਵਿਚ ਜਿਸ ਤਰੀਕੇ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਬੇਅਦਬੀ ਕੀਤੀ ਗਈ ਹੈ, ਉਸ ਤੋਂ ਇਸ ਤਰ੍ਹਾਂ ਮਹਿਸੂਸ ਹੁੰਦਾ ਹੈ, ਕਿ ਜਿਵੇਂ ਇਸ ਪਿਛੇ ਕੋਈ ਗਹਿਰੀ ਸਾਜਿਸ਼ ਕੰਮ ਕਰ ਰਹੀ ਹੋਵੇ।
Sri Guru Granth Sahib Ji
ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਬਰਗਾੜੀ ਬੇਅਦਬੀ ਕਾਂਡ ਤੋਂ ਠੀਕ ਪੰਜ ਸਾਲ ਬਾਅਦ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਨੇੜੇ ਪਿੰਡਾਂ ਜੱਲਾ ਅਤੇ ਤਰਖਾਣ ਮਾਜਰਾ ਦੇ ਦੋ ਗੁਰਧਾਮਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਜੋ ਕਿ ਕਿਸੇ ਬਹੁਤ ਹੀ ਗਹਿਰੀ ਸਾਜਿਸ਼ ਦਾ ਹਿੱਸਾ ਜਾਪਦੀਆਂ ਹਨ, ਇਸ ਲਈ ਪੁਲਿਸ ਅਤੇ ਸਰਕਾਰ ਨੂੰ ਇਹਨਾਂ ਘਟਨਾਂਵਾਂ ਦੀ ਬਹੁਤ ਬਾਰੀਕੀ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਇਹਨਾਂ ਘਟਨਾਵਾਂ ਪਿਛਲੀ ਅਸਲੀ ਸੱਚਾਈ ਨੂੰ ਸਿੱਖ ਸੰਗਤਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਸਾਹਮਣੇ ਲਿਆਉਣਾ ਚਾਹੀਦਾ ਹੈ।
Sikh
ਜੇ ਪੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵੱਖ- ਵੱਖ ਥਾਵਾਂ ਉਪਰ ਵਾਪਰ ਰਹੀਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬੇਹੱਦ ਨਿੰਦਾਜਨਕ ਹਨ। ਇਸ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਪੰਜਾਬ ਦੇ ਲੋਕ ਬਹੁਤ ਹੀ ਸਮਝਦਾਰ ਅਤੇ ਸ਼ਾਂਤੀ ਪਸੰਦ ਹਨ, ਜੋ ਕਿ ਸ਼ਰਾਰਤੀ ਅਨਸਰਾਂ ਦੀ ਕਿਸੇ ਵੀ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
Beadbi Case
ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸਿਰਫ ਸਿੱਖਾਂ ਦੇ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਦੇ ਰੱਬੀ ਰਹਿਬਰ ਹਨ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਸਿੱਖ ਗੁਰੂ ਸਾਹਿਬਾਨ ਦੇ ਨਾਲ- ਨਾਲ ਹਿੰਦੂ ਭਗਤਾਂ ਅਤੇ ਹੋਰ ਮਹਾਂਪੁਰਖਾਂ ਦੀ ਪਵਿੱਤਰ ਬਾਣੀ ਵੀ ਦਰਜ਼ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪਣੀ ਬਾਣੀ ਦੇ ਬਰਾਬਰ ਦਾ ਦਰਜਾ ਦਿਤਾ ਹੋਇਆ ਹੈ। ਇਸਦੇ ਬਾਵਜੂਦ ਕੁਝ ਸ਼ਰਾਰਤੀ ਅਨਸਰ ਅਤੇ ਪੰਥ ਵਿਰੋਧੀ ਸ਼ਕਤੀਆਂ ਬੇਅਦਬੀ ਦੀਆਂ ਘਿਣੌਣੀਆਂ ਘਟਨਾਂਵਾਂ ਨੂੰ ਅੰਜਾਮ ਦੇ ਕੇ ਲੋਕਾਂ ਨੂੰ ਭੜਕਾਉਣ ਦਾ ਯਤਨ ਕਰ ਰਹੀਆਂ ਹਨ।
ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਸਿੱਖਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਕਿਸੇ ਭੜਕਾਹਟ ਵਿਚ ਨਹੀਂ ਆਉਣਾ ਚਾਹੀਦਾ ਸਗੋਂ ਸ਼ਾਂਤਮਈ ਤਰੀਕੇ ਨਾਲ ਬੇਦਅਬੀ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਸਦੇ ਨਾਲ ਹੀ ਸਾਰੇ ਗੁਰਧਾਮਾਂ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਗੁਰਧਾਮਾਂ ਵਿਚ ਵਿਸ਼ੇਸ਼ ਚੌਕਸੀ ਰਖਣੀ ਚਾਹੀਦੀ ਹੈ ਤਾਂ ਕਿ ਸ਼ਰਾਰਤੀ ਅਨਸਰ ਹੋਰ ਕਿਸੇ ਘਟਨਾਂ ਨੂੰ ਅੰਜਾਮ ਨਾ ਦੇ ਸਕਣ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਮੰਗ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹੀ ਅੱਤ ਘਿਣੌਣੀ ਘਟਨਾਂ ਨੂੰ ਅੰਜਾਮ ਦੇਣ ਬਾਰੇ ਨਾ ਸੋਚੇ।