
ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ, ਜਥੇਦਾਰ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।
Akali leader Virsa Singh Valtoha will appear before the Akal Takht today: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁਧ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਜਥੇਦਾਰ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ, ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਬਾਦਲ ਦਲ ਦੇ ਬਾਗ਼ੀ ਧੜੇ ਵਲੋਂ ਜਥੇਦਾਰ ਨੂੰ ਸ਼ਿਕਾਇਤ ਸੁਖਬੀਰ ਸਿੰਘ ਸਾਹਿਬ ਵਿਰੁਧ ਸੌਦਾ-ਸਾਧ, ਬੇਅਦਬੀਆਂ ਆਦਿ ਮਸਲੇ ਸਬੰਧੀ ਕੀਤੀ ਸੀ।