
Virsa Singh Valtoha News: ਵਲਟੋਹਾ ਕੋਈ ਵੀ ਠੋਸ ਸਬੂਤ ਨਹੀਂ ਪੇਸ਼ ਕਰ ਸਕਿਆ-ਜਥੇਦਾਰ
Virsa Singh Valtoha News: ਅੱਜ ਸਿੰਘ ਸਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।
ਸਿੰਘ ਸਾਹਿਬਾਨਾਂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ। ਪਰ ਵਲਟੋਹਾ ਵੱਲੋਂ ਕੀਤੀਆਂ ਗਲਤੀਆਂ ਦੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਨੇ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਵਲਟੋਹਾ ਮੇਰੀ ਸਿਹਤ ਦੀ ਖ਼ਬਰ ਲੈਣ ਦੇ ਬਹਾਨੇ ਘਰ ਆਇਆ ਸੀ ਤੇ ਕਿਹਾ ਜੇਕਰ ਸੁਖਬੀਰ ਬਾਦਲ ਖ਼ਿਲਾਫ ਫੈਸਲਾ ਰਾਜਨੀਤਿਕ ਹੋਇਆ ਤਾਂ ਖੰਡਾ ਜ਼ਰੂਰ ਖੜਕਾਉਂਗਾ।
ਜਥੇਦਾਰ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਬਿਨ੍ਹਾਂ ਦੱਸੇ ਫੋਨ ਰਿਕਾਰਡਿੰਗ ਕਰਕੇ ਵਿਸ਼ਵਾਸਘਾਤ ਕੀਤਾ ਹੈ। ਸਿੰਘ ਸਹਿਬਾਨਾਂ ਦੀ ਬਿਨਾਂ ਸਬੂਤਾਂ 'ਤੇ ਕਿਰਦਾਰਕੁਸ਼ੀ ਕਰਨਾ ਗਲਤ ਹੈ।