
Panthak News: ਵਲਟੋਹਾ ਨੇ ਜਾਣ-ਬੁੱਝ ਕੇ ਸਿੰਘ ਸਾਹਿਬ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।
Panthak News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਪੰਥ ਦੀ ਪਿੱਠ ਵਿੱਚ ਛੂਰਾ ਮਾਰਨ ਵਾਲੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ।
ਹੈਰਾਨੀ ਦੀ ਗੱਲ ਹੈ ਕਿ ਡੇਰਾ ਮੁਖੀ ਸੌਦਾ ਸਾਧ ਨੂੰ ਮੁਆਫ਼ੀ ਦਿਵਾਉਣ ਵਾਲੇ ਇਹ ਲੋਕ ਅੱਜ ਸਿੰਘ ਸਾਹਿਬ ਉੱਤੇ ਹੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਆਪਣੀ ਮਾਨਸਿਕ ਸਥਿਤੀ ਗੁਆ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਨੇ ਵਲਟੋਹਾ ਨੂੰ ਸਹੀ ਰੂਪ ਨਾਲ ਤਲਬ ਕੀਤਾ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਨੇ ਸਿੰਘ ਸਾਹਿਬ ਦੇ ਫ਼ੈਸਲੇ ਉੱਤੇ ਸਵਾਲ ਖੜ੍ਹੇ ਕਰ ਕੇ ਪੂਰੀ ਕੌਮ ਨੂੰ ਬਦਨਾਮ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਫ਼ੈਸਲਾ ਪੂਰੀ ਦੁਨੀਆ ਵਿੱਚ ਸਿੱਖ ਕੌਮ ਦੇ ਲਈ ਸਨਮਾਨਜਨਕ ਹੁੰਦਾ ਹੈ ਅਤੇ ਸਿੱਖ ਹਮੇਸ਼ਾ ਸਿੰਘ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਲਟੋਹਾ ਨੇ ਜਾਣ-ਬੁੱਝ ਕੇ ਸਿੰਘ ਸਾਹਿਬ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।