SGPC ਨੇ 'ਐਮਰਜੈਂਸੀ' ਫ਼ਿਲਮ 'ਤੇ ਰੋਕ ਲਗਾਉਣ ਦੀ ਕੀਤੀ ਮੰਗ, CM ਭਗਵੰਤ ਮਾਨ ਨੂੰ ਲਿਖਿਆ ਪੱਤਰ
Published : Jan 16, 2025, 11:54 am IST
Updated : Jan 16, 2025, 5:42 pm IST
SHARE ARTICLE
SGPC demanded ban on emergency film
SGPC demanded ban on emergency film

ਜੇਕਰ ਇਹ ਫ਼ਿਲਮ ਪੰਜਾਬ ਵਿਚ ਲੱਗੀ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ-ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗ਼ਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰਿਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਪੰਜਾਬ ਦੇ ਥੀਏਟਰਾਂ ਵਿਚ ਲੱਗਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ 'ਤੇ ਸੂਬੇ ਅੰਦਰ ਰੋਕ ਲਗਾਵੇ।

ਹਰਜਿੰਦਰ ਸਿੰਘ ਧਾਮੀ ਨੇ ਜੇਕਰ ਇਹ ਫ਼ਿਲਮ  ਪੰਜਾਬ ਦੇ ਕਿਸੇ ਵੀ ਥੀਏਟਰ ਵਿਚ ਲੱਗੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

SGPC Demanded Ban on Emergency Film
SGPC Demanded Ban on Emergency Film

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement