
ਕਿਹਾ, ਪੰਥ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦਾ ਸਾਹਮਣੇ ਕਰਨ ਲਈ ਸਿੱਖ ਕੌਮ ਨੂੰ ਇੱਕਜੁੱਟ ਹੋਣ ਦੀ ਲੋੜ ਹੈ
Harmeet Singh Kalka: ਦਿੱਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਰਾਜ ਦੀ ਮੀਟਿੰਗ ਹੋਈ ਅਤੇ ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਕ ਸਾਹਿਬ ਦੇ ਜਥੇਦਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਮੀਤ ਸਿੰਘ ਕਾਲਕਾ ਨੇ ਕਿਹਾ, ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾ ਦਿੱਤਾ ਗਿਆ। ਪੰਥ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦਾ ਸਾਹਮਣੇ ਕਰਨ ਲਈ ਸਿੱਖ ਕੌਮ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਇਸ ਲਈ 19 ਫ਼ਰਵਰੀ ਨੂੰ ਇਕੱਠ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਗਿਆਨੀ ਸੁਲਤਾਨ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ। ਇਨ੍ਹਾਂ ਸਿੰਘ ਸਾਹਿਬਾਨਾਂ ਦੇ ਅਹੁਦੇ ਨੂੰ ਬਰਕਰਾਰ ਰੱਖਣ ਲਈ ਭਾਰਤ ਦੇ ਸਿੱਖ ਜਥੇਦਾਰਾਂ ਦਾ ਇੱਕ ਵੱਖਰਾ ਸੰਮੇਲਨ ਬੁਲਾਇਆ ਗਿਆ ਹੈ। ਇਸ ਪੰਥਕ ਸੰਮੇਲਨ ਵਿੱਚ ਉਨ੍ਹਾਂ ਦੀ ਸਲਾਹ ਲਈ ਜਾਵੇਗੀ। ਸਾਰਿਆਂ ਨੂੰ ਇੱਕਜੁੱਟ ਹੋਣ ਦਾ ਸੁਨੇਹਾ ਦਿੱਤਾ ਜਾਵੇਗਾ। ਇਹ ਮੀਟਿੰਗ 19 ਤਰੀਕ ਨੂੰ ਸ਼ਾਮ 4:00 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਯੋਜਿਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੈਂ ਸਾਰੀ ਸੰਗਤ ਨੂੰ ਇਸ ਸੰਮੇਲਨ ਦਾ ਹਿੱਸਾ ਬਣਨ ਦੀ ਬੇਨਤੀ ਕਰਦਾ ਹਾਂ। ਅੱਜ ਸਾਰਿਆਂ ਨੂੰ ਪੰਥ ਦੀਆਂ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਕੱਠੇ ਹੋਣ ਦੀ ਲੋੜ ਹੈ। ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਨੂੰ ਸੱਦਾ ਦਿੱਤਾ ਗਿਆ ਹੈ। ਹੈਦਰਾਬਾਦ, ਕੋਲਕਾਤਾ, ਇੰਦੌਰ, ਅਸਾਮ ਦੀਆਂ ਸਾਰੀਆਂ ਸਿੱਖ ਸਭਾਵਾਂ ਨੂੰ ਸਿੱਖ ਸੰਮੇਲਨ ਦਾ ਹਿੱਸਾ ਬਣਨ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਸੱਦਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਉਨ੍ਹਾਂ ਨਾਲ ਕਿਵੇਂ ਨਜਿੱਠਣਾ ਹੈ ਇਸ ਬਾਰੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦਾ ਜੋ ਗੁਨਾਹ ਕਰਕੇ ਕਾਲਾ ਇਤਿਹਾਸ ਲਿਖਿਆ ਹੈ। ਉਸ ਕਾਰਨ ਉਨ੍ਹਾਂ ਨੂੰ ਇਸ ਸੰਮੇਲਨ ਵਿਚ ਬੁਲਾਉਣ ਦਾ ਕੋਈ ਮਕਸਦ ਨਹੀਂ ਬਣਦਾ। ਉਹਨ੍ਹਾਂ ਨੂੰ ਸੁਚੇਤ ਕਰਦੇ ਹਾਂ ਕਿ ਜੇਕਰ ਉਹ ਅਜਿਹੇ ਕਦਮ ਚੁੱਕਦੇ ਹਨ ਤਾਂ ਕੌਮ ਤੁਹਾਡੇ ਖ਼ਿਲਾਫ਼ ਵੀ ਚਲ ਸਕਦੀ ਹੈ।