
ਭਾਰਤ ਤੇ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਸਦਕਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਜੋਰਾਂ ਸ਼ੋਰਾਂ ਨਾਲ ਜਾਰੀ ਹੈ...
ਡੇਰਾ ਬਾਬਾ ਨਾਨਕ : ਭਾਰਤ ਤੇ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਸਦਕਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਜੋਰਾਂ ਸ਼ੋਰਾਂ ਨਾਲ ਜਾਰੀ ਹੈ। ਹੁਣ ਉਹ ਦਿਨ ਦੂਰ ਨਹੀਂ ਜਦੋਂ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਾਂਘੇ ਜਰੀਏ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੀਆਂ। ਇਸਦੇ ਵਿਚਾਲੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਹੋਰ ਖੁਸ਼ੀ ਦੀ ਖਬਰ ਹੈ। ਪਾਕਿਸਤਾਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਹੋਰ ਤੋਹਫਾ ਦੇਣ ਜਾ ਰਿਹਾ ਹੈ।
Kartarpur Sahib
ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਦੇ ਗੁਰਦੁਆਰਾ ਪੰਜਾ ਸਾਹਿਬ ਚ ਵੱਡਾ ਐਲਾਨ ਕੀਤਾ ਹੈ ਤੇ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਨਨਕਾਣਾ ਸਾਹਿਬ 'ਚ ਪਾਕਿਸਤਾਨ ਦਾ ਸਭ ਤੋਂ ਸੋਹਣਾ ਰੇਲਵੇ ਸਟੇਸ਼ਨ ਬਣਾਇਆ ਜਾਵੇਗਾ। ਇਸ ਰੇਲਵੇ ਸਟੇਸ਼ਨ ਦਾ ਉਦਘਾਟਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ 10 ਤੋਂ 12 ਨਵੰਬਰ ਦੇ ਵਿਚਕਾਰ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਨਨਕਾਣਾ ਸਾਹਿਬ ਚ ਪਾਕਿਸਤਾਨ ਦਾ ਸਭ ਤੋਂ ਸੁੰਦਰ ਰੇਲਵੇ ਸਟੇਸ਼ਨ ਬਣਾਇਆ ਜਾਵੇਗਾ। ਜਿਸਦਾ ਉਦਘਾਟਨ 10 ਤੋਂ 12 ਨਵੰਬਰ ਦੇ ਵਿਚਕਾਰ ਰੱਖਿਆ ਜਾਵੇਗਾ।
Kartarpur corridor
ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂਅ ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ ਹੋਵੇਗਾ। ਨਾਲ ਹੀ ਸਟੇਸ਼ਨ ਤੋਂ ਨਨਕਾਣਾ ਸਾਹਿਬ ਤੱਕ ਰੇਲ ਦਾ ਰਸਤਾ ਵੀ ਦਿੱਤਾ ਜਾਵੇਗਾ। ਸਿੱਖ ਭਾਈਚਾਰੇ ਲਈ ਨਨਕਾਣਾ ਸਾਹਿਬ ਦਾ ਬਹੁਤ ਮਹੱਤਵ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਿਆ ਸੀ। ਜਿਸ ਕਰਕੇ ਰੇਲਵੇ ਸਟੇਸ਼ਨ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡਾ ਤੋਹਫਾ ਹੋਵੇਗਾ। ਸਿੱਖ ਸ਼ਰਧਾਲੂ ਪਾਕਿ ਪਵਿੱਤਰ ਜਗ੍ਹਾ ਨਨਕਾਣਾ ਸਾਹਿਬ ਦੇ ਦਰਸ਼ਨ ਕਰ ਸਕਣਗੇ।
India Pakistan
ਇਹ ਵੀ ਪੜ੍ਹੋ : ਸ਼੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦੀ ਉਸਾਰੀ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਪਾਕਿਸਤਾਨ ਦਾ 21 ਮੈਂਬਰੀ ਵਫ਼ਦ ਅੱਜ ਕੰਟਰੋਲ ਰੇਖਾ ‘ਤੇ ਬਾਬਾ ਨਾਨਕ ਵਿਖੇ ਭਾਰਤੀ ਵਫ਼ਦ ਨਾਲ ਵੱਖ-ਵੱਖ ਖਰੜਿਆਂ ‘ਤੇ ਚਰਚਾ ਲਈ ਬੈਠਕ ਕਰੇਗਾ। ਬੈਠਕ ਵਿਚ ਕੰਡਿਆਲੀ ਤਾਰ ਦੇ ਉਪਰੋਂ ਇਕ ਪੁਲ ਦੀ ਉਸਾਰੀ ਦੀ ਸੰਭਾਵਨਾ ਹੈ ਤਾਂ ਕਿ ਵਾੜ ਦੇ ਉਪਰੋਂ ਆਇਆ ਜਾ ਸਕੇ।