ਮੁਕਤਸਰ: ਗੁਟਕਾ ਸਾਹਿਬ ਦੀ ਬੇਅਦਬੀ ਨੂੰ ਲੈ ਲੋਕਾਂ 'ਚ ਰੋਸ, ਘਟਨਾ ਸਥਾਨ 'ਤੇ ਕੀਤਾ ਜਾ ਰਿਹੈ ਪ੍ਰਦਰਸ਼ਨ
Published : Apr 16, 2021, 2:08 pm IST
Updated : Apr 16, 2021, 2:21 pm IST
SHARE ARTICLE
 Partially burnt 'Gutka Sahib' found in Muktsar
Partially burnt 'Gutka Sahib' found in Muktsar

ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਜਾਪਦੀ ਹੈ।

ਮੁਕਤਸਰ ਸਾਹਿਬ - ਵੀਰਵਾਰ ਸ਼ਾਮ ਨੂੰ ਅਬੋਹਰ ਰੋਡ 'ਤੇ ਖਾਲੀ ਪਲਾਟ ਵਿਚੋਂ ਅੱਧ ਜਲੇ ਸ੍ਰੀ ਸੁਖਮਨੀ ਸਾਹਿਬ ਅਤੇ ਜਪੁਜੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗ ਮਿਲੇ ਜਿਸ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਫੈਲ ਗਿਆ। ਨੇੜਲੇ ਗੁਰਦੁਆਰਾ ਸਾਹਿਬ ਦੇ ਇਕ 'ਗ੍ਰੰਥੀ' ਨੇ ਇਥੇ ਗੁਰਦੁਆਰਾ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਇਸ ਘਟਨਾ ਬਾਰੇ ਦੱਸਿਆ ਜਿਸ ਤੋਂ ਬਾਅਦ ਮੌਕੇ 'ਤੇ ਪੁਲਿਸ ਵੀ ਪਹੁੰਚ ਗਈ। 

ਮੁਕਤਸਰ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਕਿਹਾ, “ਪਵਿੱਤਰ ਗੁਟਕਾ ਸਾਹਿਬ ਦੇ ਕੁੱਝ ਅੰਗ ਅੱਧ ਜਲੇ ਹੋਏ ਇਕ ਖਾਲੀ ਪਲਾਂਟ ਵਿਚੋਂ ਮਿਲੇ। ਸੁਮੇਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੁਲਿਸ ਨੂੰ ਇਸ ਘਟਨਾ ਬਾਰੇ ਇਤਲਾਹ ਕੀਤੀ ਅਤੇ ਅਗਲੀ ਕਾਰਵਾਈ ਕਰਨ ਲਈ ਕਿਹਾ। ਦੱਸ ਦਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ

ਅਤੇ ਘਟਨਾ ਵਾਲੀ ਜਗ੍ਹਾ 'ਤੇ ਰੋਸ ਪ੍ਰਦਰਸ਼ਨ ਕੀਤਾ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਟੱਲੇਵਾਲ (ਬਰਨਾਲਾ) ਵਿਖੇ ਬੇਅਦਬੀ ਹੋਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਜਾਪਦੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਚੁੱਪ ਕਿਉਂ ਹੈ?

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement