
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਇਆ।
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ।
Photo
ਉਹ ਬਹੁਤ ਛੋਟੇ ਸਨ ਜਦੋਂ ਉਹ ਗੁਰੂ ਅਮਰ ਦਾਸ ਜੀ ਦਾ ਸੇਵਕ ਬਣ ਗਏ। ਸਭ ਕੁਝ ਸਿੱਖਣ ਤੋਂ ਬਾਅਦ, ਗੁਰੂ ਨੇ ਉਹਨਾਂ ਨੂੰ ਕਸ਼ਮੀਰ ਦੀ ਮੰਜੀ ਸੋਂਪ ਦਿੱਤੀ। ਇਸ ਦਾ ਮਤਲਬ ਇਹ ਸੀ ਕਿ ਉਹ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਸ੍ਰੀਨਗਰ ਦੇ ਆਲੇ ਦੁਆਲੇ ਕਸ਼ਮੀਰ ਘਾਟੀ ਦੇ ਇਲਾਕੇ ਵਿਚ ਸਿੱਖੀ ਦਾ ਪ੍ਰਚਾਰ ਕੀਤਾ ਜਾਵੇ।
ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੇ ਹੁੰਦੇ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ ਦਿੱਲੀ ਚਲੀ ਜਾਵਾਂ ਤੇ ਜਾ ਕੇ ਉਹਨਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਹਨਾਂ ਨੇ ਮੇਰੇ ਸ਼ਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰ੍ਹਾਂ ਸ਼ਹੀਦ ਕੀਤਾ।'
Anandpur Sahib
ਮਾਈ ਭਾਗੋ ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ। ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ ਅਤੇ ਉਸ ਤੇ ਆਪਣੀ ਸਹੀ ਪਾ ਦੇਣ।’
Qila Anandgarh Sahib
ਇਸ ਤਰ੍ਹਾਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ। ਜੰਗ ਲੜਨ ਵਿਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਨੇ ਸਿੱਖ ਇਤਿਹਾਸ ਨੂੰ ਇਕ ਨਵਾਂ ਹੀ ਮੋੜ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਤੋਂ ਬੇਦਾਵਾ ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪ੍ਰੇਰਨਾ ਦੇ ਕੇ ਅਤੇ ਉਹਨਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿਚ ਮਾਈ ਭਾਗੋ ਨੇ ਖਿਦਰਾਣੇ ਦੀ ਧਰਤੀ (ਹੁਣ ਸ੍ਰੀ ਮੁਕਤਸਰ ਸਾਹਿਬ) ਦੇ ਜੰਗੇ ਮੈਦਾਨ ਵਿਚ ਦੁਸ਼ਮਣ ਦੀਆਂ ਫ਼ੌਜਾਂ ਦਾ ਮੁਕਾਬਲਾ ਕੀਤਾ ਤੇ ਜੰਗ ਵਿਚ ਆਪ ਜ਼ਖ਼ਮੀ ਹੋ ਗਏ।
Mukatsar Sahib
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਹਿਕਦੀ ਮਾਈ ਭਾਗੋ ਨੂੰ ਵੇਖਿਆ ਤਾਂ ਉਸ ਦੇ ਜ਼ਖਮ ਸਾਫ਼ ਕਰਕੇ ਮਰ੍ਹਮ ਪੱਟੀ ਕਰਕੇ ਉਸ ਨੂੰ ਠੀਕ ਕੀਤਾ। ਸਿੱਖ ਇਤਿਹਾਸ ਵਿਚ ਮਾਈ ਭਾਗੋ ਜੀ ਇਸ ਘਟਨਾ ਕਰਕੇ ਕਾਫੀ ਪ੍ਰਸਿੱਧ ਸਨ ਕਿ ਉਹਨਾਂ ਨੇ ਮਾਝੇ ਦੇ ਸਿੱਖਾਂ ਨੂੰ ਮੁੜ ਗੁਰੂ ਜੀ ਦੇ ਲੜ ਲਾਇਆ | ਉਹਨਾਂ ਸਿੱਖਾਂ ਨੇ ਖਿਦਰਾਣੇ ਦੀ ਢਾਬ 'ਤੇ ਪਹੁੰਚ ਕੇ ਭਾਰੀ ਜੰਗ ਕੀਤੀ ਤੇ ਗੁਰੂ ਜੀ ਨਾਲ ਟੁੱਟੀ ਗੰਢੀ ਸੀ।
Hazoor Sahib
ਮਾਈ ਭਾਗੋ ਇਸ ਯੁੱਧ ਵਿਚ ਜ਼ਖਮੀ ਹੋ ਗਏ ਸਨ। ਮਾਈ ਭਾਗੋ ਜੀ ਹਜ਼ੂਰ ਸਾਹਿਬ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਗਏ ਅਤੇ ਉਸ ਇਲਾਕੇ ਵਿਚ ਵਿਚਰਦੇ ਰਹੇ, ਸਿੱਖੀ ਦਾ ਪ੍ਰਚਾਰ ਕੀਤਾ ਅਤੇ ਬਿਦਰ ਕਰਨਾਟਕ) ਦੇ ਇਲਾਕੇ ਵਿਚ ਨਾਨਕਝੀਰਾ ਜੀ ਦੇ ਕੋਲ ਲਗਭਗ 10 ਕਿਲੋਮੀਟਰ ਦੇ ਜਨਵਾੜੇ ਵਿਚ ਆਪਣਾ ਸਰੀਰ ਤਿਆਗਿਆ। ਇਹਨਾਂ ਨੇ ਧਰਮ, ਕੌਮ ਵਾਸਤੇ ਆਪਾ ਵਾਰਿਆ ਅਤੇ ਬੇਮੁੱਖ ਹੋਏ ਸਿੱਖਾਂ ਨੂੰ ਪ੍ਰੇਰਨਾ ਦੇ ਕੇ ਦਸਮੇਸ਼ ਪਿਤਾ ਪਾਸ ਲਿਆਂਦਾ।