ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਸਮਾਗਮ ਸ਼ੁਰੂ
Published : Jun 16, 2018, 1:29 am IST
Updated : Jun 16, 2018, 1:29 am IST
SHARE ARTICLE
Singh performing Kirtan on the occasion.
Singh performing Kirtan on the occasion.

ਸ਼ਾਂਤੀ ਦੇ ਪੁੰਜ ਸ਼੍ਰੀ ਗੁਰੁ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਤਿੰਨ ਦਿਨਾਂ ਗੁਰਮਤਿ ਸਮਾਗਮ ਦੀ ਸ਼ੁਰੂਆਤ ਅੱਜ ਸੰਗ੍ਰਾਂਦ.....

ਲੁਧਿਆਣਾ : ਸ਼ਾਂਤੀ ਦੇ ਪੁੰਜ ਸ਼੍ਰੀ ਗੁਰੁ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਤਿੰਨ ਦਿਨਾਂ ਗੁਰਮਤਿ ਸਮਾਗਮ ਦੀ ਸ਼ੁਰੂਆਤ ਅੱਜ ਸੰਗ੍ਰਾਂਦ ਦੇ ਪਵਿੱਤਰ ਦਿਹਾੜੇ ਤੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਦੁਰਗਾਪੁਰੀ, ਹੈਬੋਵਾਲ ਕਲਾਂ 'ਚ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਹੋਈ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਦੇ ਹਜ਼ੂਰੀ ਰਾਗੀ ਭਾਈ ਪ੍ਰਦੀਪ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭੁਪਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਮਨਜੀਤ ਕੌਰ ਭੋਲਾ, ਸੰਤੋਸ਼ ਕੌਰ ਅਤੇ ਬੀਬੀ ਚਰਨਜੀਤ ਕੌਰ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਭਾਈ ਪ੍ਰਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਨਿਤਨੇਮ ਨਾਲ ਹੀ ਇਕ ਮਨੁੱਖੀ ਜੀਵਨ ਦਾ ਪਾਰ ਉਤਾਰਾ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਬੱਚਿਆਂ ਨੂੰ ਗੁਰੁ ਸਾਹਿਬਾਨ ਦੇ ਮਹਾਨ ਜੀਵਨ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਣਾ ਬੇਹੱਦ ਜ਼ਰੂਰੀ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ 17 ਜੂਨ ਨੂੰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੁ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ 'ਚ ਬੜੀ ਹੀ ਸ਼ਰਧਾ  ਨਾਲ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਸ ਤੋਂ ਬਾਅਦ ਸ਼੍ਰੀ ਸੁਖਮਨੀ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਭਿੰਡਰ ਨੇ ਦੱਸਿਆ ਕਿ ਸਵੇਰੇ 11:30 ਤੋਂ ਲੈ ਕੇ ਦੁਪਹਿਰ 12:30 ਵਜੇ ਤੱਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਭਾਈ ਰੌਸ਼ਨ ਸਿੰਘ ਦਾ ਹਜ਼ੂਰੀ ਰਾਗੀ ਜਥਾ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰੇਗਾ। 

ਉਸ ਤੋਂ ਬਾਅਦ ਦੁਪਹਿਰ 12:30 ਤੋਂ ਲੈ ਕੇ 1:30 ਵਜੇ ਤੱਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਕਥਾ ਵਾਚਕ ਭਾਈ ਦਲਜੀਤ ਸਿੰਘ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਵੱਲੋਂ ਭਾਈ ਪ੍ਰਦੀਪ ਸਿੰਘ ਦੇ ਰਾਗੀ ਜੱਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਸਮਾਗਮ 'ਚ ਸਾਬਕਾ ਪ੍ਰਧਾਨ ਗੁਰਮੁਖ ਸਿੰਘ, ਗੁਰਦੇਵ ਸਿੰਘ, ਸੰਤੋਖ ਸਿੰਘ ਸੈਣੀ, ਸੁਰਿੰਦਰ ਸਿੰਘ, ਗੁਰਮੀਤ ਸਿੰਘ, ਅਜੈਬ ਸਿੰਘ, ਐਸ ਪੀ ਸਿੰਘ ਖੁਰਾਣਾ, ਬਲਬੀਰ ਸਿੰਘ, ਤੇਜਿੰਦਰ ਸਿੰਘ, ਅਵਤਾਰ ਸਿੰਘ ਹਾਜ਼ਰ ਸਨ।

ਸੇਵਕ ਸਿੰਘ, ਜਗਰੂਪ ਸਿੰਘ, ਸੁਰਪਾਲ ਸਿੰਘ ਕੋਹਲੀ, ਬਲਜੀਤ ਸਿੰਘ , ਬਲਜਿੰਦਰ ਸਿੰਘ, ਰਾਜ ਕੁਮਾਰ, ਭਜਨ ਸਿੰਘ, ਸੁਖਬੀਰ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ ਢਿੱਲੋਂ, ਵਿਕਰਮਜੀਤ ਸਿੰਘ, ਕਰਨ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਬੀਬੀ ਰੁਪਿੰਦਰ ਕੌਰ, ਬੀਬੀ ਅਵਤਾਰ ਕੌਰ, ਬੀਬੀ ਸੁਖਵਿਂੰਦਰ ਕੌਰ, ਬੀਬੀ ਪਰਮਜੀਤ ਕੌਰ ਭਾਟੀਆ, ਪ੍ਰੀਤ, ਰਵਿੰਦਰ ਕੌਰ ਆਦਿ ਸ਼ਾਮਿਲ ਹੋਏ। ਫੋਟੋ ਭਾਈ ਪ੍ਰਦੀਪ ਸਿੰਘ ਦਾ ਕੀਰਤਨੀ ਜੱਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ।
 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement