
ਪਟਿਆਲਾ ਦੀ ਕੇਂਦਰੀ ਜੇਲ ਵਿਚ ਪਿਛਲੇ 22 ਸਾਲਾਂ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਤੋਂ ਜੇਲ ਵਿਚ ਭੁੱਖ ਹੜਤਾਲ ਸ਼ੁਰੂ ਕੀਤੇ ਜਾਣ...
ਪਟਿਆਲਾ, ਪਟਿਆਲਾ ਦੀ ਕੇਂਦਰੀ ਜੇਲ ਵਿਚ ਪਿਛਲੇ 22 ਸਾਲਾਂ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਤੋਂ ਜੇਲ ਵਿਚ ਭੁੱਖ ਹੜਤਾਲ ਸ਼ੁਰੂ ਕੀਤੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਭਾਈ ਰਾਜੋਆਣਾ ਦੀ ਸਜ਼ਾ ਮਾਫ਼ੀ ਮਸਲੇ ਵਿਚ ਕਸੂਤੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਪਸ਼ਟ ਹੈ ਕਿ ਭਵਿੱਖ ਵਿੱਚ ਭਾਈ ਰਾਜੋਆਣਾ ਵਾਲਾ ਮਸਲਾ ਐਸ ਜੀ ਪੀ ਸੀ ਜਾਂ ਸ਼੍ਰੋਮਣੀ ਅਕਾਲੀ ਦਲ ਲਈ ਗਲ੍ਹੇ ਦੀ ਹੱਡੀ ਬਣ ਸਕਦਾ ਹੈ।
ਉਨ੍ਹਾਂ ਜੇਲ ਤੋਂ ਜਾਰੀ ਕੀਤੀ ਅਪਣੀ ਚਿੱਠੀ ਵਿਚ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਅਹੁਦੇਦਾਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਅਦਾਲਤ ਵਲੋਂ 2007 ਵਿਚ ਫਾਂਸੀ ਦੀ ਸਜ਼ਾ ਦਿਤੀ ਗਈ ਸੀ ਪਰ ਸ਼੍ਰੋਮਣੀ ਕਮੇਟੀ ਵਲੋਂ ਜਜ਼ਬਾਤ ਵਿਚ ਵਹਿੰਦਿਆਂ ਭਾਰਤ ਦੇ ਤਤਕਾਲੀ ਰਾਸ਼ਟਰਪਤੀ ਨੂੰ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਬਾਰੇ ਬੇਨਤੀ ਕਰ ਦਿਤੀ ਗਈ ਸੀ ਜਿਸ 'ਤੇ ਕਾਰਵਾਈ ਕਰਦਿਆਂ ਉਸੇ ਅਰਜ਼ੀ ਨੂੰ ਰਾਸ਼ਟਰਪਤੀ ਵਲੋਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਿਚ ਫਾਂਸੀ ਦੀ ਮੌਤ ਤੇ ਸਟੇਅ ਲਗਾਉਣ ਉਪ੍ਰੰਤ ਵਧੇਰੇ ਪੁਨਰ ਵਿਚਾਰ ਕਰਨ ਲਈ ਕੇਂਦਰ ਸਰਕਾਰ ਕੋਲ ਵਾਪਸ ਭੇਜ ਦਿਤਾ ਗਿਆ ਸੀ
Balwant Singh Rajoana With Sister Kamaldeep Kaur
ਪਰ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸੰਬੰਧੀ ਛੇ ਸਾਲ ਪਹਿਲਾਂ ਰਾਸ਼ਟਰਪਤੀ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਉਸ ਅਰਜ਼ੀ ਦੀ ਸਹੀ ਢੰਗ ਨਾਲ ਪੈਰਵਾਈ ਨਾ ਕਰਨ ਕਰ ਕੇ ਮੈਂ ਪਿਛਲੇ ਛੇ ਸਾਲਾਂ ਤੋਂ ਫਾਂਸੀ ਵਾਲੀ ਕਾਲਕੋਠੜੀ ਵਿਚ ਲਗਾਤਾਰ ਮੌਤ ਦਾ ਇੰਤਜ਼ਾਰ ਕਰ ਰਿਹਾ ਹਾਂ ਪਰ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਪਈ ਇਸ ਅਰਜ਼ੀ 'ਤੇ ਸ਼ੋਮਣੀ ਕਮੇਟੀ ਜਾਂ ਸ਼੍ਰੋਮਣੀ ਅਕਾਲੀ ਦਲ ਪਿਛਲੇ 6 ਸਾਲਾਂ ਤੋਂ ਕੋਈ ਪੈਰਵੀ ਜਾਂ ਕਾਰਵਾਈ ਨਹੀਂ ਕਰ ਰਿਹਾ
Balwant Singh Rajoana
ਜਿਸ ਕਾਰਨ ਮੇਰੀ ਸਜ਼ਾ ਦੀ ਸਥਿਤੀ ਹਾਸੋਹੀਣੀ ਅਤੇ ਗੁੰਝਲਦਾਰ ਹੋਈ ਪਈ ਹੈ ਜਿਸ ਕਾਰਨ ਮੈਂ ਨਾ ਜਿਉਂਦਿਆਂ ਵਿਚ ਅਤੇ ਨਾ ਮਰਿਆਂ ਵਿਚ ਸ਼ਾਮਲ ਹਾਂ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਸਮੇਂ ਅਕਾਲੀ ਦਲ ਕੇਂਦਰ ਦੀ ਭਾਜਪਾ ਸਰਕਾਰ ਵਿਚ ਭਾਈਵਾਲ ਹੈ ਅਤੇ ਉਹ ਕੇਂਦਰ ਸਰਕਾਰ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਜੋ ਵੀ ਚਾਹੇ ਕਾਰਵਾਈ ਕਰਵਾ ਸਕਦਾ ਹੈ।