
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੀ ਕੇਂਦਰੀ ਜੇਲ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ...
ਫ਼ਤਿਹਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੀ ਕੇਂਦਰੀ ਜੇਲ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਤੋਂ ਭੁੱਖ ਹੜਤਾਲ 'ਤੇ ਬੈਠਣ ਦੇ ਐਲਾਨ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਰਾਜੋਆਣਾ ਭੁੱਖ ਹੜਤਾਲ ਤੇ ਨਾ ਬੈਠਣ ਕਿਉਂਕਿ ਸ਼੍ਰੋਮਣੀ ਕਮੇਟੀ ਸ਼ੁਰੂ ਤੋਂ ਹੀ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਲਈ ਯਤਨ ਕਰਦੀ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਅਪਣੀ ਪ੍ਰਧਾਨਗੀ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦਾ ਖ਼ੁਦ ਵਫ਼ਦ ਲੈ ਕੇ ਦੇਸ਼ ਦੇ ਤਤਕਾਲੀਨ ਰਾਸ਼ਟਰਪਤੀ ਪ੍ਰਣਮ ਮੁਖਰਜੀ ਨੂੰ ਮਿਲੇ ਸਨ ਤੇ ਉਸ ਤੋਂ ਬਾਅਦ ਕੇਸ ਗ੍ਰਹਿ ਵਿਭਾਗ ਕੋਲ ਚਲਿਆ ਗਿਆ ਸੀ ਜਦਕਿ ਫਿਰ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲੋਂ ਵੀ ਚਿੱਠੀ ਪੱਤਰ ਰਾਹੀਂ ਵੀ ਮੰਗ ਕਰਦੇ ਰਹੇ ਹਨ।
Balwant Singh Rajoana
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਰਿਹਾ ਹੈ ਤੇ ਹਰ ਸੰਭਵ ਯਤਨ ਵੀ ਕੀਤੇ ਜਾਂਦੇ ਰਹੇ ਹਨ ਅਤੇ ਪਰਵਾਰ ਦੀ ਯੋਗ ਮਦਦ ਵੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਨਾਜ਼ੁਕ ਮਾਮਲਾ ਹੈ ਤੇ ਉਹ ਤੁਰਤ ਕੇਂਦਰ ਸਰਕਾਰ ਨਾਲ ਮਿਲ ਕੇ ਇਸ ਮਾਮਲੇ ਨੂੰ ਹਲ ਕਰਵਾਉਣ ਵਿਚ ਪਹਿਲ ਕਦਮੀ ਕਰਨ।