ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ 'ਚ ਭਰਵਾਂ ਉਤਸ਼ਾਹ
Published : Aug 17, 2019, 1:00 am IST
Updated : Aug 17, 2019, 1:43 pm IST
SHARE ARTICLE
International nagar kirtan
International nagar kirtan

ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਂਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦਵਾਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦਵਾਰਾ ਨਾਨਕਿਆਣਾ ਸਾਹਿਬ ਕਾਂਸ਼ੀਪੁਰ (ਉਤਰਾਖੰਡ) ਤੋਂ ਅੱਗੇ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੇ ਕੱਲ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜ਼ਨੌਰ 'ਚ ਪੈਂਦੇ ਧਾਮਪੁਰ ਤੋਂ ਨਗਰ ਕੀਰਤਨ ਦਾ ਇਥੇ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਅੱਜ ਜਿਉਂ ਹੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਹਜ਼ਾਰਾਂ ਸੰਗਤਾਂ ਨੇ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਸ਼ਰਧਾ ਪ੍ਰਗਟਾਈ।

Nagar kirtanNagar kirtan

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਕਾਂਸ਼ੀਪੁਰ ਵਿਖੇ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵਲੋਂ ਬਾਬਾ ਸੁਰਿੰਦਰ ਸਿੰਘ, ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਸ. ਬਲਦੇਵ ਸਿੰਘ ਔਲਖ, ਗੁਰਦਵਾਰਾ ਸ੍ਰੀ ਨਾਨਕਿਆਣਾ ਸਾਹਿਬ ਦੇ ਮੈਂਬਰ ਸ. ਨਿਸ਼ਾਨ ਸਿੰਘ, ਸ. ਲਖਵਿੰਦਰ ਸਿੰਘ, ਸ. ਜੋਗਿੰਦਰ ਸਿੰਘ ਛੀਨਾ, ਸ. ਦਵਿੰਦਰ ਸਿੰਘ ਨਗਰ ਪ੍ਰਧਾਨ ਕਾਂਸ਼ੀਪੁਰ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਸ. ਗੁਰਦਿਆਲ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਹਰਜਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਉਤਰਾਖੰਡ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

Nagar kirtanNagar kirtan

ਇਸੇ ਦੌਰਾਨ ਬੀਤੇ ਕੱਲ ਨਗਰ ਕੀਰਤਨ ਦੇ ਹਰਿਦੁਆਰ ਤੋਂ ਕੁਝ ਕਿਲੋਮੀਟਰ ਦੂਰ ਗੁਰਦਵਾਰਾ ਸੰਤ ਸਾਗਰ ਗੈਂਡੀਖਾਤਾ ਵਿਖੇ ਪੁੱਜਣ 'ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵਲੋਂ ਬਾਬਾ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਮੀਤ ਸਿੰਘ ਕਾਦੀਆਂ ਤੇ ਸ. ਬਲਦੇਵ ਸਿੰਘ, ਸ. ਸੁਖਦਰਸ਼ਨ ਸਿੰਘ ਮੈਂਬਰ ਘੱਟ ਗਿਣਤੀ ਕਮਿਸ਼ਨ ਉੱਤਰ ਪ੍ਰਦੇਸ਼, ਭਾਈ ਰਾਮ ਸਿੰਘ ਭਿੰਡਰ, ਬਾਬਾ ਪਰਮਜੀਤ ਸਿੰਘ, ਸ. ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਸਮੇਤ ਹੋਰਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਥੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿਤੇ।

Nagar KirtanNagar Kirtan

ਕਾਰਸੇਵਾ ਭੂਰੀਵਾਲਿਆਂ ਵਲੋਂ ਇਥੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸਤਵੰਤ ਸਿੰਘ ਸਲੂਜਾ, ਸ. ਅਮਰਜੀਤ ਸਿੰਘ ਸਿਧਾਣਾ, ਸ. ਰਵਿੰਦਰ ਸਿੰਘ, ਸ. ਤਰਲੋਚਨ ਸਿੰਘ, ਸ. ਭਾਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement