ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਮੰਗੇ ਪਾਸਪੋਰਟ
Published : Aug 16, 2021, 4:45 pm IST
Updated : Aug 16, 2021, 4:45 pm IST
SHARE ARTICLE
 Passports requested from pilgrims going to Pakistan on Guru Nanak's birthday
Passports requested from pilgrims going to Pakistan on Guru Nanak's birthday

ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।

ਅੰਮ੍ਰਿਤਸਰ (ਰਾਜੇੇਸ਼ ਕੁੁੁਮਾਰ ਸੰਧੂ) - ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ਵਿਚ ਵਾਧਾ ਕਰਦਿਆਂ ਹੁਣ ਇਹ ਮਿਤੀ 25 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ।

SGPCSGPC

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਮਿਤੀ 25 ਅਗਸਤ 2021 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸਾਹਿਬਾਨ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

Nankana SahibNankana Sahib

ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

SGPC President Bibi Jagir KaurSGPC President Bibi Jagir Kaur

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਸਪੋਰਟ ਜਮ੍ਹਾ ਕਰਨ ਲਈ ਕੁਰੂਕਸ਼ੇਤਰ ਵਿਖੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਸੂਬੇ ਦੇ ਕੋਟੇ ਤਹਿਤ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement