Panthak News : ਇਸ਼ਤਿਹਾਰਾਂ 'ਤੇ ਖਰਚੇ 90 ਲੱਖ ਰੁਪਏ ਵਿਆਜ਼ ਸਮੇਤ ਕੀਤੇ ਜਾਣ ਵਸੂਲ: ਬਲਦੇਵ ਸਿੰਘ ਸਿਰਸਾ
Published : Aug 16, 2024, 3:05 pm IST
Updated : Aug 16, 2024, 5:45 pm IST
SHARE ARTICLE
Expenses on advertisements to be recovered Rs 90 lakh with interest: Baldev Singh Sirsa
Expenses on advertisements to be recovered Rs 90 lakh with interest: Baldev Singh Sirsa

ਸੁਖਬੀਰ ਸਿੰਘ ਬਾਦਲ ਅਤੇ ਬਾਗ਼ੀ ਧੜੇ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਨੇ ਵੱਡੇ ਖੁਲਾਸੇ ਕੀਤੇ ਹਨ।

Panthak News :  ਸੁਖਬੀਰ ਸਿੰਘ ਬਾਦਲ ਅਤੇ ਬਾਗ਼ੀ ਧੜੇ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਨੇ ਵੱਡੇ ਖੁਲਾਸੇ ਕੀਤੇ ਹਨ। ਬਲਦੇਵ ਸਿੰਘ ਸਿਰਸਾ ਨੇ ਜਥੇਦਾਰ ਰਘਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਉਨ੍ਹਾਂ ਨਾਲ ਪੰਥ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਬਲਦੇਵ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਮੰਗ ਕੀਤੀ ਹੈ ਕਿ ਸੌਦਾ ਸਾਧ ਨੂੰ  ਮੁਆਫ਼ੀ ਦੇਣ ਤੋਂ ਬਾਅਦ ਸੰਗਤ ਨੇ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ਼ਤਿਹਾਰ ਦੇ ਕੇ ਮੁਆਫ਼ੀ ਦੇ ਫੈਸਲੇ ਨੂੰ ਜਾਇਜ਼ ਠਹਿਰਾਇਆ ਸੀ ਜੋ ਸਰਾਸਰ ਗਲਤ ਸੀ।

ਬਲਦੇਵ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਕਰਨੈਲ ਸਿੰਘ ਪੰਜੋਲੀ ਸਮੇਤ ਜਿਹੜੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੁਖਬੀਰ ਬਾਦਲ ਖ਼ਿਲਾਫ਼ ਮੰਗ ਪੱਤਰ ਦੇ ਕੇ ਇਹ ਕਹਿ ਕੇ ਗਏ ਹਨ ਕਿ ਸੁਖਬੀਰ ਨੇ ਹੀ ਸਭ ਕੁੱਝ ਕੀਤਾ ਤੇ ਇਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਹ ਚਾਹੇ ਅਕਾਲੀ ਦਲ ਹੋਣ ਚਾਹੇ ਬਾਗ਼ੀ ਧੜੇ ਦੇ ਹੋਣ ਇਹ ਸਾਰੇ ਬਰਾਬਰ ਦੇ ਦੋਸ਼ੀ ਹਨ।  ਇਨ੍ਹਾਂ ਸਾਰਿਆਂ ਤੋਂ ਪਹਿਲਾਂ 90 ਲੱਖ ਰੁਪਏ ਦੇ ਇਸ਼ਤਿਹਾਰਾਂ ਦੀ ਰਕਮ ਵਿਆਜ਼ ਸਮੇਤ ਵਸੂਲ ਕਰ ਕੇ ਗੁਰੂ ਦੀ ਗੋਲਕ ਵਿਚ ਜਮ੍ਹਾਂ ਕਰਵਾਈ ਜਾਵੇ। ਉਸ ਤੋਂ ਬਾਅਦ ਇਨ੍ਹਾਂ ਦੇ ਮੁਆਫ਼ੀਨਾਮੇ ’ਤੇ ਵਿਚਾਰ ਕਰਨੀ ਚਾਹੀਦੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਮੁਆਫੀ ਪੱਤਰ ਉੱਤੇ ਮੁੜ ਵਿਚਾਰਨ ਉੱਤੇ ਜ਼ੋਰ ਦਿੱਤਾ। ਬਲਦੇਵ ਸਿੰਘ ਸਿਰਸਾ ਨੇ ਇਤਿਹਾਸ ਵਿਚੋਂ ਅਜਿਹੀਆਂ ਉਦਾਹਰਣਾਂ ਦੇ ਕੇ ਕਿਹਾ ਹੈ ਕਿ ਮਸੰਦਾਂ ਜਾਂ ਮਹੰਤਾਂ ਨੇ ਜਦੋ ਵੀ ਕੁਝ ਗਲਤ ਕੀਤਾ ਤਾਂ ਸੰਗਤ ਨੇ ਹਮੇਸ਼ਾ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੌਦਾ ਸਾਧ ਦੀ ਮੁਆਫ਼ੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਗੁਨਾਹਗਾਰ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਮੁਆਫ਼ੀ ਹੀ ਗਲਤ ਸੀ ਅਤੇ ਸਾਧ ਸੰਗਤ ਦੇ ਇਤਰਾਜ਼ ਤੋਂ ਬਾਅਦ ਉਹ ਵਾਪਸ ਲੈਣੀ ਪਈ। ਉਨ੍ਹਾਂ ਦਾ ਕਹਿਣਾ ਹੈ ਕਿ ਬਾਗ਼ੀ ਧੜਾ ਵੀ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੰਦਾ੍ ਹੈ ਅਤੇ ਇਹ ਸਾਰੇ ਗੁਨਾਹਗਾਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕਰਦੇ ਹਾਂ ਕਿ ਇਸ ਮੁਆਫ਼ੀਨਾਮੇ ਉੱਤੇ ਮੁੜ ਵਿਚਾਰ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement