ਹਜੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦੇਹਾਂਤ
Published : Sep 16, 2020, 11:16 am IST
Updated : Sep 16, 2020, 11:19 am IST
SHARE ARTICLE
Bhai Harnam Singh Srinagar wale
Bhai Harnam Singh Srinagar wale

ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ

ਚੰਡੀਗੜ੍ਹ:ਸਿੱਖ ਪੰਥ ਦੇ ਬਹੁਤ ਹੀ ਪ੍ਰਸਿੱਧ ਕੀਰਤਨੀਏ ਹਜੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦਿਲ ਦਾ ਦੌਰਾ ਪੈਣ ਕਾਰਣ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਦਾ ਜਨਮ 4 ਦਸੰਬਰ 1962 ਵਿਚ ਪੰਜਾਬ ਦੇ ਸ਼ਹਿਰ ਬਰਨਾਲਾ ਵਿਖੇ ਹੋਇਆ ਸੀ। ਉਹਨਾਂ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਸਮੂਹ ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Bhai Harnam Singh Srinagar waleBhai Harnam Singh Srinagar wale

ਉਹ ਇਸ ਵੇਲੇ ਜਲੰਧਰ ਵਿਖੇ ਰਹਿੰਦੇ ਸਨ। ਉਹਨਾਂ ਨੇ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਡਿਪਲੋਮਾ ਵੀ ਹਾਸਲ ਕੀਤਾ ਹੋਇਆ ਸੀ। ਉਹ 30 ਸਾਲਾਂ ਤੋਂ ਕੀਰਤਨ ਕਰ ਰਹੇ ਹਨ ਤੇ ਉਹ ਸਚਖੰਡਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸਨ। ਹੁਣ ਤੱਕ ਉਹਨਾਂ ਨੇ ਅਮਰੀਕਾ, ਕੈਨੇਡਾ, ਹਾਂਗਕਾਂਗ, ਆਸਟ੍ਰੇਲੀਆ, ਫਰਾਂਸ, ਦੁਬਈ ਆਦਿ ਕਈ ਦੇਸ਼ਾਂ ਵਿਚ ਕੀਰਤਨ ਕਰ ਚੁੱਕੇ ਸਨ।

Giani  Harpreet Singh JathedarGiani Harpreet Singh Jathedar

ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣਾ ਦੀ ਖ਼ਬਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਨੇ ਭਾਈ ਸਾਹਿਬ ਦੀ ਮੌਤ ਨੂੰ ਸਿੱਖ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement