ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ  
Published : Sep 16, 2023, 4:21 pm IST
Updated : Sep 16, 2023, 4:21 pm IST
SHARE ARTICLE
Nagar Kirtan
Nagar Kirtan

ਅਕਾਲ ਤਖ਼਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਦਿੱਤਾ ਸੰਗਤਾਂ ਨੂੰ ਸੁਨੇਹਾ

ਅੰਮ੍ਰਿਤਸਰ  : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵੱਖ-ਵੱਖ ਸਮਾਗਮ ਕਰਵਾਏ ਗਏ, ਜਿਥੇ ਬੀਤੇ ਕਈ ਦਿਨਾਂ ਤੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਚਲਾਈ ਗਈ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।   

Nagar Kirtan Nagar Kirtan

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। 

Nagar Kirtan Nagar Kirtan

ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪਹੁੰਚੀਆਂ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗੁਰੂ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦੱਸੇ ਮਾਰਗ ’ਤੇ ਚੱਲ ਕੇ ਜੀਵਨ ਬਸਰ ਕਰਨ।

ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਹੱਥੀਂ ਸੰਨ 1604ਈ. ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀ ਸੇਵਾ ਦਿੱਤੀ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ।  

Nagar Kirtan Nagar Kirtan

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਪਾਵਨ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।   

ਇਸ ਦੇ ਨਾਲ ਹੀ ਦੱਸ ਦਈਏ ਕਿ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਸ਼ਰਧਾਂ ਨਾਲ ਸ਼ਬਦ ਗਾਇ ਕੀਤੇ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਲੰਗਰ ਦੀ ਸੇਵਾ ਵੀ ਕੀਤੀ ਗਈ। 


 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement