ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ‘ਤੇ ਲਗਾਈ ਰੋਕ, ਹੁਣ ਸਮੁੰਦਰ ਕੰਢੇ ਜਾਂ ਕਿਸੇ ਰਿਸੋਰਟ 'ਚ ਨਹੀਂ ਹੋਣਗੇ ਅਨੰਦ ਕਾਰਜ

By : GAGANDEEP

Published : Oct 16, 2023, 2:52 pm IST
Updated : Oct 16, 2023, 2:52 pm IST
SHARE ARTICLE
photo
photo

ਮੈਰਿਜ਼ ਪੈਲੇਸ ‘ਚ ਪਹਿਲਾਂ ਤੋਂ ਆਨੰਦ ਕਾਰਜ ਕਰਵਾਉਣ ‘ਤੇ ਹੈ ਪਾਬੰਦੀ

 

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਨੰਦ ਕਾਰਜ ਨੂੰ ਲੈ ਕੇ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ‘ਤੇ ਰੋਕ ਲਗਾ ਦਿਤੀ ਹੈ। ਡੈਸਟੀਨੇਸ਼ਨ ਵੈਡਿੰਗ ‘ਚ ਲੋਕ ਥੀਮ ਅਧਾਰਿਤ ਵਿਆਹ ਜਿਵੇਂ ਕਿ ਬੀਚ ਕਿਨਾਰੇ ਜਾਂ ਫੇਰ ਕਿਸੇ ਰਿਸੋਰਟ ‘ਚ ਕਰਦੇ ਹਨ।

ਇਹ ਵੀ ਪੜ੍ਹੋ: ਫਿਰਜ਼ੋਪੁਰ ਕੇਂਦਰੀ ਜੇਲ ਵਿਚੋਂ ਮਿਲੇ 7 ਮੋਬਾਇਲ ਫੋਨ ਤੇ ਨਸ਼ੀਲੇ ਬਰਾਮਦ

ਹੁਣ ਇਸ ਤਰ੍ਹਾਂ ਦੇ ਡੈਸਟੀਨੇਸ਼ਨ ਵਿਆਹਾਂ ‘ਚ ਆਨੰਦ ਕਾਰਜ ਨਹੀਂ ਹੋਣਗੇ। ਹੁਣ ਲੋਕ ਸਮੁੰਦਰ ਕੰਢੇ ਜਾਂ ਕਿਸੇ ਰਿਸੋਰਟ 'ਚ ਅਨੰਦ ਕਾਰਜ ਨਹੀਂ ਕਰਵਾ ਸਕਦੇ। ਦੱਸ ਦੇਈਏ ਕਿ ਮੈਰਿਜ਼ ਪੈਲੇਸ ‘ਚ ਪਹਿਲਾਂ ਤੋਂ ਆਨੰਦ ਕਾਰਜ ਕਰਵਾਉਣ ‘ਤੇ ਪਾਬੰਦੀ ਲੱਗੀ ਹੋਈ ਹੈ।

ਇਹ ਵੀ ਪੜ੍ਹੋ: ਇਕੋ ਸਮੇਂ ਬਲੇ ਤਿੰਨ ਸਿਵੇ, ਮੁਹਾਲੀ 'ਚ ਭਰਾ ਨੇ ਆਪਣੇ ਭਰਾ, ਭਰਜਾਈ ਤੇ ਭਤੀਜੇ ਦਾ ਕੀਤਾ ਸੀ ਕਤਲ

ਲੰਘੇ ਦਿਨੀ ਕਈ ਥਾਵਾਂ ‘ਤੇ ਬੀਚ ‘ਤੇ ਆਨੰਦ ਕਾਰਜ ਕਰਵਾਉਣ ਦੇ ਮਾਮਲੇ ਸਾਹਮਣੇ ਆਏ ਸਨ ਜਿਸ ਨੂੰ ਦੇਖਦਿਆਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਵਿਆਹ ਦੀ ਪਾਰਟੀ ਤੁਸੀਂ ਕੀਤੇ ਵੀ ਕਰ ਸਕਦੇ ਹੋ ਪਰ ਲਾਵਾਂ ਗੁਰਦੁਆਰਾ ਸਾਹਿਬ ‘ਚ ਹੀ ਲੈਣੀਆਂ ਪੈਣਗੀਆਂ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement