ਬਠਿੰਡਾ ’ਚ ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ, ਲਿਆ ਅਹਿਮ ਫ਼ੈਸਲਾ
Published : Oct 16, 2023, 5:13 pm IST
Updated : Oct 16, 2023, 5:13 pm IST
SHARE ARTICLE
Sri Akal Takht Sahib
Sri Akal Takht Sahib

ਗੁਰਦੁਆਰਾ ਪ੍ਰਬੰਧਕ ਕਮੇਟੀ ਸਦਾ ਲਈ ਅਯੋਗ ਕਰਾਰ



ਅੰਮ੍ਰਿਤਸਰ:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਫ਼ਤਰ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਈ ਅਹਿਮ ਫ਼ੈਸਲੇ ਲਏ ਗਏ। ਬੀਤੇ ਦਿਨੀਂ ਬਠਿੰਡਾ ’ਚ ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਦੇ ਮਾਮਲੇ ਵਿਚ ਵੀ ਸਖ਼ਤ ਕਾਰਵਾਈ ਕੀਤੀ ਗਈ। ਗੁਰਦੁਆਰਾ ਕਲਗੀਧਰ ਸਾਹਿਬ, ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਾਵਾਂ ਕਰਵਾ ਕੇ ਸਮਲਿੰਗੀ ਵਿਆਹ (ਅਨੰਦ ਕਾਰਜ) ਕਰਵਾਉਣ ਸਬੰਧੀ ਕੇਸ ਵਿਚ ਇਹ ਫੈਸਲਾ ਹੋਇਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਦਿਤਾ ਗਿਆ ਹੈ, ਇਹ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਨਹੀਂ ਆਉਣਗੇ।

ਇਹ ਵੀ ਪੜ੍ਹੋ: 26 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖਤਮ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪ੍ਰੀਮ ਕੋਰਟ ਵਲੋਂ ਖਾਰਜ

ਸੰਗਤ ਨੂੰ ਜਲਦ ਹੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਦੇ ਹੁਕਮ ਦਿਤੇ ਗਏ ਹਨ। ਇਸ ਤੋਂ ਇਲਾਵਾ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪੰਜ ਸਾਲ ਲਈ ਬਲੈਕ ਲਿਸਟ ਕੀਤਾ ਗਿਆ। ਇਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਮਾਗਮਾਂ `ਚ ਡਿਊਟੀ ਨਹੀਂ ਕਰਨਗੇ।

ਇਹ ਵੀ ਪੜ੍ਹੋ: ਡੇਢ ਮਹੀਨਾ ਪਹਿਲਾਂ ਆਸਟੇਲੀਆ ਗਏ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ‘ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ ਦੀ ਕਰਵਾਈ ਜਾਣ ਵਾਲੀ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਜਗਜੀਤ ਸਿੰਘ (ਸੁਗਾ ਨਾਮਜਦ ਮੈਂਬਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦੌਰ, ਮੱਧਪ੍ਰਦੇਸ਼ ਨੂੰ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਬੁਲਾਇਆ ਗਿਆ ਪਰੰਤੂ ਹਰ ਵਾਰ ਇਹ ਆਨਾਕਾਨੀ ਕਰਕੇ ਹਾਜ਼ਰ ਨਹੀਂ ਹੋਇਆ। ਜਿਸ 'ਤੇ ਪੰਜ ਸਿੰਘ ਸਾਹਿਬਾਨ ਵਲੋਂ ਇਸ ਦੀ ਪ੍ਰਬੰਧਕ ਕਮੇਟੀ ਵਿਚੋਂ ਮੈਂਬਰਸ਼ਿਪ ਖਾਰਜ ਕੀਤੀ ਗਈ ਅਤੇ ਸੰਗਤਾਂ ਨੂੰ ਆਦੇਸ਼ ਦਿਤਾ ਗਿਆ ਕਿ ਜਦੋਂ ਤਕ ਜਗਜੀਤ ਸਿੰਘ ਗੁਰਦੁਆਰਾ ਚੋਣ ਸਬੰਧੀ ਕੀਤੇ ਕੇਸ ਵਾਪਸ ਨਹੀਂ ਲੈਂਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਅਪਣੀ ਭੁੱਲ ਨਹੀਂ ਬਖਸ਼ਾਉਂਦਾ ਉਦੋਂ ਤਕ ਸੰਗਤਾਂ ਇਸ ਨੂੰ ਮੂੰਹ ਨਾ ਲਗਾਉਣ।

ਇਹ ਵੀ ਪੜ੍ਹੋ: ਰਾਜ ਚੋਣ ਕਮਿਸ਼ਨ ਵਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ 

ਗੁਰਦੁਆਰਾ ਸਿੰਘ ਸਭਾ, ਮਿਆਣੀ ਰੋਡ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੇਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਾਰ-ਵਾਰ ਬੁਲਾਉਣ ‘ਤੇ ਹਾਜ਼ਰ ਨਹੀਂ ਹੋਈ। ਜਿਸ `ਤੇ ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਕੱਤਰ ਕਮਲਪ੍ਰੀਤ ਸਿੰਘ ਨੂੰ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਦਿਤਾ ਹੈ।

ਇਹ ਵੀ ਪੜ੍ਹੋ: ਅਸੀਂ ਵਿਤਕਰਾ ਨਹੀਂ ਕਰਦੇ, ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ‘ਗ਼ਲਤਫਹਿਮੀ ਅਤੇ ਗ਼ਲਤ ਬਿਆਨੀ’ ਹੋਈ : ਫ਼ੌਜ

ਦਰਸ਼ਨ ਸਿੰਘ ਗੁਮਟਾਲੇ ਦੇ ਕੇਸ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸੰਗਤ ਵਿਚ ਅਪਣੇ ਕੀਤੇ ਬੱਜਰ ਗੁਨਾਹ ਕਬੂਲੇ ਅਤੇ ਗੁਰੂ ਪੰਥ, ਗੁਰੂ ਗ੍ਰੰਥ ਅਤੇ ਸੰਗਤ ਪਾਸੋਂ ਮੁਆਫੀ ਮੰਗੇ। ਜਿਨ੍ਹਾਂ ਚਿਰ ਇਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਸੰਗਤ ਸਾਹਮਣੇ ਮੁਆਫੀ ਨਹੀਂ ਮੰਗਦਾ, ਓਨਾ ਚਿਰ ਇਹ ਕਥਾ-ਕੀਰਤਨ ਕਰਨ ਦਾ ਅਧਿਕਾਰੀ ਨਹੀਂ ਅਤੇ ਨਾ ਹੀ ਇਸ ਨਾਲ ਕੋਈ ਸਾਂਝ ਨਾ ਰੱਖੀ ਜਾਵੇਗੀ। ਜੇਕਰ ਇਹ ਕਥਾ-ਕੀਰਤਨ ਕਰਦਾ ਸਾਹਮਣੇ ਆਇਆ ਤਾਂ ਇਸ ਦੇ ਖਿਲਾਫ ਮਰਯਾਦਾ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਅਪਣੇ ਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦਾ ਅਧਿਕਾਰੀ ਵੀ ਨਹੀਂ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Cyber Crime : ਬੰਦੇ ਨਾਲ 51 Lakh ਦੀ ਹੋਈ ਠੱਗੀ, 24 ਦਿਨ ਵੀਡੀਓ Call ਨਾਲ ਲਗਾਤਾਰ ਬੰਨ੍ਹ ਕੇ ਰੱਖਿਆ!

04 Nov 2024 1:12 PM

ਕਿਸਾਨਾਂ ਨੂੰ ਤੱਤੀਆਂ ਸੁਣਾਉਣ ਵਾਲੇ Harjit Grewal ਨੇ ਮੰਨੀ ਗਲਤੀ ਅਤੇ ਕਿਸਾਨਾਂ ਦੇ ਹੱਕ ’ਚ ਡਟਣ ਦਾ ਕਰਤਾ ਐਲਾਨ!

04 Nov 2024 1:11 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Nov 2024 11:24 AM

Amritsar ਸਭ ਤੋਂ ਪ੍ਰਦੂਸ਼ਿਤ ! Diwali ਮਗਰੋਂ ਹੋ ਗਿਆ ਬੁਰਾ ਹਾਲ, ਅਸਮਾਨ 'ਚ ਨਜ਼ਰ ਆ ਰਿਹਾ ਧੂੰਆਂ ਹੀ ਧੂੰਆਂ

03 Nov 2024 11:17 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ |

02 Nov 2024 1:17 PM
Advertisement