ਕੈਪਟਨ ਸੰਦੀਪ ਸੰਧੂ ਨੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਰਾਜ ਪਧਰੀ ਸਮਾਗਮ ਦੀਆ ਤਿਆਰੀਆਂ ਦਾ ਲਿਆ ਜਾਇਜ਼ਾ
Published : Nov 16, 2018, 11:53 am IST
Updated : Nov 16, 2018, 11:53 am IST
SHARE ARTICLE
Captain Sandeep Sandhu reviewed the preparations for the state-level ceremony to be held on the occasion of Prakash Purab
Captain Sandeep Sandhu reviewed the preparations for the state-level ceremony to be held on the occasion of Prakash Purab

ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 23 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ......

ਕਪੂਰਥਲਾ : ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 23 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਨਾਲ ਸਥਾਨਕ ਦਾਣਾ ਮੰਡੀ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਸਰਕਾਰ ਵਲੋਂ ਇਸ ਸਮਾਗਮ ਲਈ ਵੱਡੀ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ।

ਇਸ ਮੌਕੇ ਉਨ੍ਹਾਂ ਪੰਡਾਲ, ਪਾਰਕਿੰਗ, ਐਂਟਰੀ ਪੁਆਇੰਟਾਂ, ਟ੍ਰਾਂਸਪੋਰਟੇਸ਼ਨ, ਟ੍ਰੈਫਿਕ ਮੂਵਮੈਂਟ, ਹੈਲੀਪੈਡ, ਰੂਟ ਪਲਾਨ, ਲੰਗਰ ਅਤੇ ਹੋਰਨਾਂ ਇੰਤਜ਼ਾਮਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਇਨ੍ਹਾਂ ਨੂੰ ਅੰਤਮ ਰੂਪ ਦਿਤਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਮੌਕੇ ਮੁੱਖ ਮੰਤਰੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਲਈ ਕਈ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ, ਡੀ. ਐਸ. ਪੀ ਸੁਲਤਾਨਪੁਰ ਲੋਧੀ ਸ. ਤੇਜਬੀਰ ਸਿੰਘ ਹੁੰਦਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement