ਆਸਟਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਕੀਤੀ ਭੇਟ
Published : Nov 16, 2024, 7:15 am IST
Updated : Nov 16, 2024, 7:15 am IST
SHARE ARTICLE
A family of pilgrims from Australia presented a bus containing the holy images of Sri Guru Granth Sahib to the Shiromani Committee
A family of pilgrims from Australia presented a bus containing the holy images of Sri Guru Granth Sahib to the Shiromani Committee

ਪ੍ਰਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਤ

ਅੰਮ੍ਰਿਤਸਰ,: ਆਸਟਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਵਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਸ ਅੰਦਰ 300 ਪਾਵਨ ਸਰੂਪ ਸੁਭਾਇਮਾਨ ਕੀਤੇ ਜਾ ਸਕਦੇ ਹਨ। 

ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦਸਿਆ ਕਿ ਆਸਟਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟਰੇਲੀਆ ਭੇਜੇ ਗਏ ਸਨ, ਜਿਸ ਦੇ ਧਨਵਾਦ ਵਜੋਂ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬੱਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿਤੀ ਹੈ। ਇਸ ਦੌਰਾਨ ਜਤਿੰਦਰ ਸਿੰਘ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰ ਕੇ ਉਨ੍ਹਾਂ ਪਾਸੋਂ ਇਹ ਸੇਵਾ ਲਈ ਹੈ।

ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਕਰਵਾਉਂਦੇ ਰਹਿਣ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ ਤੇ ਸ੍ਰੀ ਹਰਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement