
Nagar Kirtan: ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਚ ਹੋਵੇਗਾ ਸੰਪਨ
Nagar Kirtan performed from Sri Akal Takht Sahib on the occasion of the martyrdom of Sri Guru Teg Bahadur Sahib: ਨੌਂਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਕਢਿਆ ਗਿਆ।
Nagar kirtan sahib
ਜਿਸ ਵਿਚ ਸੰਗਤਾਂ ਵਲੋ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ ਅਤੇ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰੁਦੁਆਰਾ ਗੁਰੂ ਕੇ ਮਹਿਲ ਵਿਚ ਸੰਪਨ ਹੋਵੇਗਾ।
Nagar kirtan sahib
ਇਸ ਸਬੰਧੀ ਗੱਲਬਾਤ ਕਰਦਿਆਂ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਅਤੇ ਕਸ਼ਮੀਰੀ ਪੰਡਿਤਾ ਲਈ ਆਪਣਾ ਬਲਿਦਾਨ ਦਿਤਾ
Nagar kirtan sahib
ਅਤੇ ਅੱਜ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਪੰਜ ਪਿਆਰਿਆ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਕਢਿਆ ਜਾ ਰਿਹਾ ਹੈ ਜਿਸ ਵਿਚ ਸੰਗਤਾਂ ਵਡੀ ਗਿਣਤੀ ਵਿਚ ਪਹੁੰਚੀਆਂ ਅਤੇ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋ ਹੁੰਦਾ ਹੋਇਆ ਗੁਰੁਦੁਆਰਾ ਗੁਰੂ ਕੇ ਮਹਿਲ ਵਿਚ ਸੰਪਨ ਹੋਵੇਗਾ।
Nagar kirtan sahib
ਅੰਮ੍ਰਿਤਸਰ ਤੋ ਰਾਜੇਸ਼ ਕੁਮਾਰ ਸੰਧੂ ਦੀ ਰਿਪੋਰਟ 9988351842