Behbal Kalan Insaf Morcha: 22 ਦਸੰਬਰ ਤਕ ਗੋਲੀਕਾਂਡ ਮਾਮਲੇ ਦਾ ਚਲਾਨ ਪੇਸ਼ ਨਾ ਹੋਇਆ ਤਾਂ ਕਰਾਂਗਾ ਮਰਨ ਵਰਤ: ਸੁਖਰਾਜ ਸਿੰਘ ਨਿਆਮੀਵਾਲਾ
Published : Dec 16, 2023, 1:49 pm IST
Updated : Dec 16, 2023, 1:49 pm IST
SHARE ARTICLE
Sukhraj Singh
Sukhraj Singh

ਕਿਹਾ, ਜਦੋਂ ਤਕ ਗੋਲੀਕਾਂਡ ਦੇ ਅਸਲ ਦੋਸ਼ੀ ਜਨਤਕ ਨਹੀਂ ਹੁੰਦੇ, ਉਦੋਂ ਤਕ ਮਰਨ ਵਰਤ ਜਾਰੀ ਰਹੇਗਾ

Behbal Kalan Insaf Morcha:  ਬਹਿਬਲਕਲਾਂ ਇਨਸਾਫ਼ ਮੋਰਚੇ ਨੂੰ ਲੱਗਿਆਂ ਅੱਜ 2 ਸਾਲ ਦਾ ਸਮਾਂ ਹੋ ਗਿਆ ਹੈ। ਇਸ ਦੇ ਚਲਦਿਆਂ ਮੋਰਚੇ ਦੇ ਆਗੂ ਅਤੇ ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜਾਂ ਤਾਂ ਗੋਲੀਕਾਂਡ ਦੇ ਦੋਸ਼ੀ ਜਨਤਕ ਹੋਣਗੇ ਜਾਂ ਉਨ੍ਹਾਂ ਦੇ ਸਵਾਸ ਨਿਕਲਣਗੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਕਰੀਬ 8 ਸਾਲ ਦਾ ਲੰਬਾ ਸਮਾਂ ਹੋ ਗਿਆ। ਬੇਅਦਬੀ ਮਾਮਲਿਆਂ ਨੂੰ ਆਧਾਰ ਬਣਾ ਕੇ ਕਈ ਸਰਕਾਰਾਂ ਬਣੀਆਂ ਅਤੇ ਹਟੀਆਂ ਪਰ ਕੌਮ ਨੂੰ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਇਨ੍ਹਾਂ ਮਾਮਲਿਆਂ ’ਤੇ ਸਰਕਾਰ ਬਣਾਈ ਪਰ ਇਨਸਾਫ਼ ਨਹੀਂ ਕੀਤਾ। ਹੁਣ ਆਮ ਆਦਮੀ ਪਾਰਟੀ ਨੇ ਵੀ ਇਨ੍ਹਾਂ ਮਾਮਲਿਆਂ ਨੂੰ ਅਧਾਰ ਬਣਾ ਕੇ ਸਰਕਾਰ ਬਣਾਈ ਸੀ ਅਤੇ 24 ਘੰਟਿਆਂ ਵਿਚ ਦੋਸ਼ੀਆਂ ਨੂੰ ਫੜ੍ਹੇ ਜਾਣ ਦੀ ਗੱਲ ਕਹੀ ਸੀ ਪਰ ਹੁਣ ਪੌਣੇ 2 ਸਾਲ ਦਾ ਸਮਾਂ ਬੀਤ ਗਿਆ ਪਰ ਹਾਲੇ ਵੀ ਜਾਂਚ ਉਥੇ ਦੀ ਉਥੇ ਖੜ੍ਹੀ ਹੈ। ਕਈ ਸਿੱਟਾਂ ਬਣਾਈਆਂ ਅਤੇ ਖਾਰਜ ਹੋਈਆਂ, ਕਮਿਸ਼ਨ ਬਣਾਇਆ ਗਿਆ ਪਰ ਦੋਸ਼ੀਆਂ ਵਿਰੁਧ ਕੋਈ ਕਾਰਵਾਈ ਨਹੀਂ ਹੋਈ। ਸਾਰੀਆਂ ਸਰਕਾਰਾਂ ਨੇ ਇਸ ਸਬੰਧੀ ਸਿਰਫ਼ ਬਿਆਨਬਾਜ਼ੀਆਂ ਹੀ ਕੀਤੀਆਂ।

ਉਨ੍ਹਾਂ ਕਿਹਾ ਕਿ ਹੁਣ ਹੋਰ ਨਹੀਂ, ਸਬਰ ਦਾ ਪਿਆਲਾ ਭਰ ਚੁੱਕਿਆ ਹੈ। ਇਸ ਲਈ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ 22 ਦਸੰਬਰ ਨੂੰ ਫਰੀਦਕੋਟ ਅਦਾਲਤ ਵਿਚ ਇਸ ਮਾਮਲੇ ਦੀ ਤਰੀਕ ਹੈ, ਜੇਕਰ ਉਸ ਦਿਨ ਤਕ ਸਰਕਾਰ ਨੇ ਜਾਂ SIT ਨੇ ਦੋਸ਼ੀਆਂ ਵਿਰੁਧ ਚਲਾਨ ਦਾਖਲ ਨਹੀਂ ਕੀਤਾ ਤਾਂ 23 ਜਾਂ 24 ਦਸੰਬਰ ਤੋਂ ਉਹ ਖੁਦ ਮਰਨ ਵਰਤ ’ਤੇ ਬੈਠਣਗੇ। ਸੁਖਰਾਜ ਸਿੰਘ ਨੇ ਕਿਹਾ ਕਿ ਉਹ ਉਦੋਂ ਤਕ ਮਰਨ ਵਰਤ ਨਹੀਂ ਛੱਡਣਗੇ ਜਦ ਤਕ ਦੋਸ਼ੀਆਂ ਦੀ ਪਛਾਣ ਜਨਤਕ ਨਹੀਂ ਹੁੰਦੀ ਅਤੇ ਟਰਾਇਲ ਸ਼ੁਰੂ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜਾਂ ਤਾਂ ਦੋਸ਼ੀ ਜਨਤਕ ਹੋਣਗੇ ਜਾਂ ਉਨ੍ਹਾਂ ਦੀ ਲਾਸ਼ ਮੋਰਚੇ ਵਿਚੋਂ ਉਠੇਗੀ।
ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਸੁਖਰਾਜ ਸਿੰਘ ਨੇ ਪੁਛਿਆ ਕਿ ਤੁਸੀਂ ਛੇ ਮਹੀਨੇ ਦਾ ਸਮਾਂ ਮੰਗਿਆ ਸੀ ਪਰ 2 ਸਾਲ ਬੀਤ ਗਏ, ਹੁਣ ਤਕ ਕੀ ਕੀਤਾ ਗਿਆ? ਉਨ੍ਹਾਂ ਕਿਹਾ ਕਿ ਸਰਕਾਰ ਕੋਲ ਇਸ ਦਾ ਵੀ ਕੋਈ ਜਵਾਬ ਨਹੀਂ ਹੋਵੇਗਾ।

ਸੁਖਬੀਰ ਬਾਦਲ ਦੀ ਮੁਆਫ਼ੀ ਬਾਰੇ ਉਨ੍ਹਾਂ ਕਿਹਾ ਕਿ ਇਹ ਇਕ ਪਾਰਟੀ ਦੀ ਮੁਆਫ਼ੀ ਹੈ। 9 ਸਾਲ ਬੀਤ ਗਏ, 14 ਅਕਤੂਬਰ ਨੂੰ ਗੋਲੀ ਚੱਲਣ ਤੋਂ ਪਹਿਲਾਂ ਕੋਟਕਪੂਰਾ ਵਿਖੇ ਬਹੁਤ ਵੱਡਾ ਇਕੱਠ ਹੋਇਆ ਸੀ। ਉਹ ਇਥੇ ਬੈਠ ਕੇ ਸੰਗਤ ਨਾਲ ਗੱਲ ਕਰ ਸਕਦੇ ਸੀ ਅਤੇ ਮੁਆਫ਼ੀ ਮੰਗ ਸਕਦੇ ਸੀ। ਅਪਣੀ ਪਾਰਟੀ ਦੇ ਬੰਦਿਆਂ ਵਿਚ ਬੈਠ ਕੇ ਮੁਆਫ਼ੀ ਮੰਗਣਾ ਕੋਈ ਮੁਆਫ਼ੀ ਨਹੀਂ ਹੁੰਦੀ। ਇਹ ਇਕ ਸਿਆਸੀ ਸਟੰਟ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਵਿਚ ਖੜ੍ਹ ਕੇ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

(For more news apart from Sukhraj Singh announcement from Behbal Kalan Insaf Morcha, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement