Amritsar News: ਹਰਜਿੰਦਰ ਸਿੰਘ ਧਾਮੀ ਨੇ ਮਹਿਲਾ ਕਮਿਸ਼ਨ ਵਲੋਂ ਭੇਜੇ ਨੋਟਿਸ ਦਾ ਦਿਤਾ ਜਵਾਬ
Published : Dec 16, 2024, 1:55 pm IST
Updated : Dec 16, 2024, 1:55 pm IST
SHARE ARTICLE
Harjinder Singh Dhami replied to the notice sent by the Women's Commission
Harjinder Singh Dhami replied to the notice sent by the Women's Commission

Amritsar News: SGPC ਪ੍ਰਧਾਨ ਵਲੋਂ ਬੀਬੀ ਜਗੀਰ ਕੌਰ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਮਾਮਲਾ

 

Amritsar News: ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਭੇਜੇ ਸੂ ਮੋਟੋ ਨੋਟਿਸ ਦਾ ਜਵਾਬ ਦਿਤਾ। ਉਨ੍ਹਾਂ ਉਤੇ ਇਹ ਦੋਸ਼ ਸੀ ਕਿ ਉਨ੍ਹਾ ਇੱਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਜਿਸ ਦੀ ਆਡੀਓ ਬਾਅਦ ਵਿਚ ਵਾਇਰਲ ਹੋ ਗਈ ਸੀ। ਇਸ ਸਬੰਧ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹਰਜਿੰਦਰ ਸਿੰਘ ਧਾਮੀ ਨੂੰ ਬੀਬੀ ਜਗੀਰ ਕੌਰ ਪ੍ਰਤੀ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਕਾਰਨ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। 

..

ਇਸ ਲਈ ਅੱਜ ਹਰਜਿੰਦਰ  ਸਿੰਘ ਧਾਮੀ ਨੇ ਆਪਣਾ ਪੱਖ ਰਖਦਿਆਂ ਆਪਣਾ ਜਵਾਬ ਮਹਿਲਾ ਕਮਿਸ਼ਨ ਨੂੰ ਭੇਜ ਦਿਤਾ ਹੈ। ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਤੋਂ ਜਾਣੇ-ਅਣਜਾਣੇ ’ਚ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਹੋ ਗਈ ਸੀ। ਜਿਸ ਦੀ ਉਨ੍ਹਾਂ ਤੁਰਤ ਵੀਡੀਓ ਜਾਰੀ ਕਰ ਕੇ ਮੁਆਫ਼ੀ ਮੰਗ ਲਈ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਔਰਤ ਦਾ ਨਿਰਾਦਰ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਮੰਨਿਆ ਕਿ ਇਕ ਜ਼ਿੰਮੇਵਾਰ ਪੰਥਕ ਅਹੁਦੇ ’ਤੇ ਹੁੰਦਿਆਂ ਮੈਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ ਸੀ ਪਰ ਉਸ ਵੇਲੇ ਮੈਂ ਕਿਸੇ ਤਣਾਅ ਵਿਚੋਂ ਲੰਘ ਰਿਹਾ ਸੀ ਇਸ ਲਈ ਅਚੇਤ ਹੀ ਇਨ੍ਹਾਂ ਸ਼ਬਦਾਂ ਦੀ ਵਰਤੋਂ ਹੋ ਗਈ। ਇਸ ਲਈ ਮੈਂ ਬੀਬੀ ਜਗੀਰ ਕੌਰ ਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਖਿਮਾ ਜਾਚਨਾ ਕਰਦਾ ਹਾਂ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement