
Amritsar News: ਅਕਾਲ ਤਖ਼ਤ ’ਤੇ ਵੀ ਖਿਮਾ ਯਾਚਨਾ ਪੱਤਰ ਦਿਤਾ
Shiromani Committee president Dhami apologized to Bibi Jagir Kaur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇਕ ਪੱਤਰ ਦੇ ਕੇ ਉਨ੍ਹਾਂ ਕੋਲੋਂ ਜਾਣੇ ਅਨਜਾਣੇ ਵਿਚ ਹੋਈ ਗ਼ਲਤੀ ਲਈ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਕੋਲੋਂ ਮੁਆਫ਼ੀ ਮੰਗੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿਤੇ ਅਪਣੇ ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ ਜਾਣੇ ਅਣਜਾਣੇ ਵਿਚ ਅਪਸ਼ਬਦ ਬੋਲੇ ਗਏ ਹਨ, ਜਿਸ ਦੀ ਉਹ ਖਿਮਾ ਯਾਚਨਾ ਕਰਦੇ ਹਨ ਅਤੇ ਜੋ ਫ਼ੈਸਲਾ ਉਹ ਹੋਵੇਗਾ ਉਹ ਮੰਨਣਗੇ।
ਉਨ੍ਹਾਂ ਲਾਈਵ ਹੋ ਕੇ ਦਸਿਆ ਕਿ ਕੋਟਕਪੁਰਾ ਤੋਂ ਗੁਰਿਦੰਰ ਸਿੰਘ ਨਾਲ ਮੋਬਾਈਲ ਫ਼ੋਨ ਉੱਤੇ ਗੱਲ ਕਰਦਿਆਂ ਉਨ੍ਹਾਂ ਕੋਲੋਂ ਕੁਝ ਇਤਰਾਯੋਗ ਸ਼ਬਦਾਵਲੀ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਕਈ ਵਾਰ ਆਪੇ ਤੋਂ ਬਾਹਰ ਹੋ ਕੇ ਗੁੱਸੇ ਵਿਚ ਅਜਿਹਾ ਹੋ ਜਾਂਦਾ ਹੈ।
ਪਰੰਤੂ ਉਨ੍ਹਾਂ ਦੇ ਮਨ ਵਿਚ ਔਰਤਾਂ ਪ੍ਰਤੀ ਬਹੁਤ ਸਤਿਕਾਰ ਹੈ। ਉਹ ਮਹਿਸੂਸ ਕਰਦੇ ਹਨ ਕਿ ਇਕ ਜ਼ਿੰਮੇਵਾਰ ਪੰਥਕ ਅਹੁਦੇ ’ਤੇ ਹੁੰਦੇ ਹੋਇਆਂ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਕ ਔਰਤ ਪ੍ਰਤੀ ਜੋ ਕੁਝ ਬੋਲਿਆ ਹੈ, ਉਸ ਦੀ ਉਹ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਨਿਮਰਤਾ ਸਹਿਤ ਮੁਆਫ਼ੀ ਮੰਗਦੇ ਹਨ।