
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਹੋਏ ਇਕ ਪ੍ਰੋਗਰਾਮ ਦੌਰਾਨ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ........
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਹੋਏ ਇਕ ਪ੍ਰੋਗਰਾਮ ਦੌਰਾਨ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਪਹਿਲੀ ਕਤਾਰ ਵਿਚ ਬਿਠਾਉਣ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਕਾਂਗਰਸ ਸਿੱਖ ਕਤਲੇਆਮ ਨਾਲ ਜੁੜੇ ਗਵਾਹਾਂ ਨੂੰ ਡਰਾਉਣੀ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਸ਼ੀਲਾ ਦੀਕਸ਼ਤ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਸੰਮਤੀ ਦਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਅੱਜ ਇਕ ਪ੍ਰੋਗਰਾਮ ਆਯੋਜਤ ਹੋਇਆ ਸੀ ਜਿਸ ਵਿਚ ਟਾਈਟਲਰ ਨੂੰ ਪਹਿਲੀ ਲਾਈਨ ਵਿਚ ਬਿਠਾਇਆ ਗਿਆ।
ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਇਸ ਗੱਲ ਨੂੰ ਲੈ ਕੇ ਡਰੀ ਹੋਈ ਹੈ ਕਿ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਵਿਚ ਟਾਈਟਲਰ ਅਤੇ ਕਮਲ ਨਾਥ ਨੂੰ ਵੀ ਜੇਲ ਭੇਜਿਆ ਜਾ ਸਕਦਾ ਹੈ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਿਰਸਾ ਨੇ ਕਿਹਾ,''ਕਾਂਗਰਸ ਨੇ ਟਾਈਟਲਰ ਨੂੰ ਪਹਿਲੀ ਕਤਾਰ ਵਿਚ ਥਾਂ ਦਿਤੀ। ਇਹ ਸਿੱਖ ਕਤਲੇਆਮ ਨਾਲ ਜੁੜੇ ਗਵਾਹਾਂ ਨੂੰ ਡਰਾਉਣ ਲਈ ਜਾਣ ਬੁਝ ਕੇ ਕੀਤੀ ਗਈ ਕੋਸ਼ਿਸ਼ ਹੈ।'' (ਪੀ.ਟੀ.ਆਈ)