ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਦੇ ਡੁਬਦੇ ਬੇੜੇ ਨੂੰ ਬਚਾਉਣ ਦਾ ਦਿਤਾ ਸੱਦਾ
Published : Jan 17, 2022, 8:25 am IST
Updated : Jan 17, 2022, 8:25 am IST
SHARE ARTICLE
ਇਨਸਾਫ਼ ਮੋਰਚੇ ਦੇ 200ਵੇਂ ਦਿਨ 10 ਸਿੰਘਾਂ ਤੇ 6 ਸਿੰਘਣੀਆਂ ਨੇ ਦਿਤੀ ਗਿ੍ਰਫ਼ਤਾਰੀ
ਇਨਸਾਫ਼ ਮੋਰਚੇ ਦੇ 200ਵੇਂ ਦਿਨ 10 ਸਿੰਘਾਂ ਤੇ 6 ਸਿੰਘਣੀਆਂ ਨੇ ਦਿਤੀ ਗਿ੍ਰਫ਼ਤਾਰੀ

ਇਨਸਾਫ਼ ਮੋਰਚੇ ਦੇ 200ਵੇਂ ਦਿਨ 10 ਸਿੰਘਾਂ ਤੇ 6 ਸਿੰਘਣੀਆਂ ਨੇ ਦਿਤੀ ਗਿ੍ਰਫ਼ਤਾਰੀ

 

ਕੋਟਕਪੂਰਾ (ਗੁਰਿੰਦਰ ਸਿੰਘ) : ਕਾਂਗਰਸ, ਅਖੌਤੀ ਅਕਾਲੀ ਦਲ, ਭਾਜਪਾ ਤੇ ਭਾਵੇਂ ਹੋਵੇ ਕੇਜਰੀਵਾਲ, ਕਿਸਾਨ ਭਰਾਵੋ ਇਹ ਸਾਰੇ ਹਨ ਦਿੱਲੀ ਦੇ ਦਲਾਲ। ਉਕਤ ਨਾਹਰਾ ਬੁਲੰਦ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਆਖਿਆ ਕਿ ਜਿਵੇਂ ਅਸੀਂ ਮਾਘੀ ਦੇ ਇਤਿਹਾਸਕ ਦਿਹਾੜੇ ਮੌਕੇ ਲੋਕਾਂ ਨੂੰ ਆਪੋ-ਅਪਣੇ ਬੇਦਾਵੇ ਖ਼ੁਦ ਪਾੜਨ ਦਾ ਸੱਦਾ ਦਿਤਾ ਸੀ, ਉਸੇ ਤਰ੍ਹਾਂ ਹੁਣ ਡੁੁਬਦੇ ਜਾ ਰਹੇ ਪੰਜਾਬ ਦੇ ਬੇੜੇ ਨੂੰ ਬਚਾਉਣ ਲਈ ਕਾਂਗਰਸ, ਅਖੌਤੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਸਮਝਣ ਅਤੇ ਹੋਰਨਾਂ ਨੂੰ ਸਮਝਾਉਣ ਦੀ ਲੋੜ ਹੈ। 

Bargari kandBargari kand

ਗੁਰਦਵਾਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਇਨਸਾਫ਼ ਮੋਰਚੇ ਦੇ 200ਵੇਂ ਦਿਨ ਅਪਣੇ ਸੰਬੋਧਨ ਦੌਰਾਨ ਜਸਕਰਨ ਸਿੰਘ ਨੇ ਆਖਿਆ ਕਿ ਬੇਅਦਬੀ ਮਾਮਲਿਆਂ ਦਾ ਇਨਸਾਫ਼ ਲੈਣ ਲਈ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਗੁਆਂਢੀ ਰਾਜਾਂ ਤੋਂ ਵੀ ਸਿੰਘ-ਸਿੰਘਣੀਆਂ ਅਤੇ ਗ਼ੈਰ ਸਿੱਖਾਂ ਵਲੋਂ ਗਿ੍ਰਫ਼ਤਾਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਾਰਟੀ ਦੇ ਜਨਰਲ ਸਕੱਤਰਾਂ ਪ੍ਰੋ. ਮਹਿੰਦਰਪਾਲ ਸਿੰਘ ਅਤੇ ਹਰਭਜਨ ਸਿੰਘ ਕਸ਼ਮੀਰੀ ਨੇ ਆਖਿਆ ਕਿ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਦੇ ਕਰੀਬ ਸਾਰੇ ਹਲਕਿਆਂ ਵਿਚ ਸਾਫ਼ ਸੁਥਰੇ ਅਕਸ ਅਤੇ ਕੁਰਬਾਨੀ ਵਾਲੇ ਪ੍ਰਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਹੀ ਮੈਦਾਨ ਵਿਚ ਉਤਾਰਿਆ ਗਿਆ ਹੈ ਤਾਂ ਜੋ ਪਿਛਲੇ 75 ਸਾਲਾਂ ਤੋਂ ਪੰਜਾਬ ਨੂੰ ਲੁੱਟਦੀਆਂ ਆ ਰਹੀਆਂ ਰਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ। 

Simranjeet singh mannSimranjeet singh mann

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਢੁੱਡੀ ਮੁਤਾਬਿਕ 197ਵੇਂ ਜੱਥੇ ਵਿਚ ਸ਼ਾਮਲ ਜ਼ਿਲ੍ਹਾ ਪਟਿਆਲਾ ਦੇ ਹਰਿੰਦਰਪਾਲ ਸਿੰਘ, ਗਗਨਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਸ਼ੇਰ ਸਿੰਘ, ਪਰਮਜੋਤ ਸਿੰਘ, ਸਤਨਾਮ ਸਿੰਘ, ਹਰਮੀਤ ਸਿੰਘ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਕੌਰ, ਜਸਲੀਨ ਕੌਰ, ਸੰਧਿਆ ਕੌਰ ਆਦਿ 10 ਸਿੰਘਾਂ ਅਤੇ 6 ਸਿੰਘਣੀਆਂ ਦਾ ਅਰਦਾਸ-ਬੇਨਤੀ ਉਪਰੰਤ ਸਿਰੋਪਾਉ ਦੀ ਬਖ਼ਸ਼ਿਸ਼ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਦਸਿਆ ਕਿ ਉਕਤ ਸਿੰਘ-ਸਿੰਘਣੀਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਗਿ੍ਰਫ਼ਤਾਰੀ ਦਿਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement