ਸਿੰਧੀ ਪਰਿਵਾਰਾਂ ਕੋਲੋਂ ਗੁਰੂ ਸਾਹਿਬ ਦੇ ਸਰੂਪ ਚੁੱਕਣ ਦਾ ਮਾਮਲਾ : ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਤਾੜਨਾ 

By : KOMALJEET

Published : Jan 17, 2023, 8:42 pm IST
Updated : Jan 17, 2023, 8:42 pm IST
SHARE ARTICLE
bhai Partap Singh & Bhai Gurcharan Singh Garewal
bhai Partap Singh & Bhai Gurcharan Singh Garewal

SGPC ਨੇ ਇੰਦੌਰ ਭੇਜਿਆ 5 ਮੈਂਬਰੀ ਕਮੇਟੀ ਦਾ ਵਫ਼ਦ, ਕਰੇਗਾ ਤੱਥਾਂ ਦੀ ਘੋਖ਼

ਸਿੱਖਾਂ ਨੂੰ ਸਿੱਖਾਂ ਨਾਲੋਂ ਤੋੜਿਆ ਨਾ ਜਾਵੇ ਸਗੋਂ ਜੋੜਿਆ ਜਾਵੇ

ਅੰਮ੍ਰਿਤਸਰ : ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ ਹੈ। 

ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਦਾਸੀਆਂ ਕੀਤੀਆਂ ਅਤੇ ਵੱਖ-ਵੱਖ ਮਤ ਦੇ ਲੋਕਾਂ ਨੂੰ ਇੱਕ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਸ ਸਮੇਂ ਵਿਚ ਹੋਰ ਧਰਮਾਂ ਦੇ ਲੋਕ ਵੀ ਗੁਰੂ ਜੀ ਦੇ ਸੰਦੇਸ਼ਾਂ 'ਤੇ ਅਮਲ ਕਰਦੇ ਰਹੇ ਜੋ ਅੱਜ ਤੱਕ ਵੀ ਜਾਰੀ ਹੈ।  ਇਨ੍ਹਾਂ ਵਿਚ ਸਿੰਧੀ, ਵਣਜਾਰੇ ਸਿੱਖ ਅਤੇ ਹੋਰ ਕਈ ਨਾਨਕ ਨਾਮਲੇਵਾ ਸੰਗਤ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਰੱਖਦੀ ਹੈ। 

ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਹੋਣ ਕਾਰਨ ਬਹੁਤ ਸਾਰੇ ਸਿੰਧੀ ਪਰਿਵਾਰਾਂ ਨੇ ਆਪਣੇ ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ ਕੀਤੇ ਹੋਏ ਹਨ। ਪਰ ਬੀਤੇ ਦਿਨੀਂ ਉਨ੍ਹਾਂ ਦੇ ਘਰਾਂ ਤੋਂ ਗੁਰੂ ਸਾਹਿਬ ਦੇ ਸਰੂਪ ਚੁੱਕ ਕੇ ਗੁਰੂ ਘਰ ਪਹੁੰਚੇ ਗਏ ਜਿਸ ਤੋਂ ਉਨ੍ਹਾਂ ਨੂੰ ਕਾਫੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਜਿਸ ਵਲੋਂ ਸਿੱਖਾਂ ਦੀ ਇੱਕ ਪੰਜ ਮੈਂਬਰੀ ਕਮੇਟੀ ਇੰਦੌਰ ਭੇਜੀ ਗਈ। ਇਸ ਕਮੇਟੀ ਨੇ ਵੱਖ-ਵੱਖ ਸੰਸਥਾਵਾਂ ਅਤੇ ਸਿੰਧੀ ਪਰਿਵਾਰਾਂ ਨਾਲ ਗਲਬਾਤ ਕੀਤੀ ਹੈ ਅਤੇ ਅਸਲ ਤਸਵੀਰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। 

ਉਨ੍ਹਾਂ ਸਪਸ਼ਟ ਕੀਤਾ ਕਿ ਗੁਰੂ ਸਾਹਿਬ ਦੇ ਸਤਿਕਾਰ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਪਰ ਜੇਕਰ ਕੋਈ ਸ਼ਰਾਰਤ ਨਾਲ ਕਰਦਾ ਹੈ ਤਾਂ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। 

ਇਸ ਬਾਰੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇੰਦੌਰ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਸਹਿਜਧਾਰੀ ਸਿੱਖ ਵਸਦੇ ਹਨ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦੇ ਹਨ ਅਤੇ ਆਪਣਾ ਜੀਵਨ ਗੁਰੂ ਸਾਹਿਬ ਅਨੁਸਾਰ ਹੀ ਬਸਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਅਨੁਸਾਰ, ਜਿਥੇ ਮਰਿਆਦਾ ਦੀ ਉਲੰਘਣਾ ਹੁੰਦੀ ਹੈ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਹੋਣਾ ਚਾਹੀਦਾ ਪਰ ਇਹ ਸਿੰਧੀ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਜਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਸਿੱਖਾਂ ਨੂੰ ਸਿੱਖਾਂ ਨਾਲੋਂ ਤੋੜਿਆ ਜਾ ਜਾਵੇ ਸਗੋਂ ਜੋੜਿਆ ਜਾਵੇ। ਭਾਈ ਪ੍ਰਤਾਪ ਸਿੰਘ ਨੇ ਕਿਹਾ ਕਿ ਇਨ੍ਹਾਂ ਜਥੇਬੰਦੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਤੋਂ ਆਦੇਸ਼ ਲੈਣਾ ਚਾਹੀਦਾ ਸੀ। ਜਿਹੜੀਆਂ ਇਹ ਕਮੇਟੀਆਂ ਆਪਣੀ ਮਨਮਰਜ਼ੀ ਨਾਲ ਕਾਰਜ ਕਰ ਰਹੀਆਂ ਹਨ ਉਸ ਦਾ ਸ਼ਿਰੋਮਣੀ ਕਮੇਟੀ ਸਮਰਥਨ ਨਹੀਂ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੀ ਕਿਸੇ ਵੀ ਕਮੇਟੀ ਨੂੰ ਮਾਨਤਾ ਨਹੀਂ ਦਿੰਦੀ ਜੋ ਕਿਸੇ ਦੇ ਵੀ ਘਰ ਵਿਚੋਂ ਗੁਰੂ ਸਾਹਿਬ ਦਾ ਸਰੂਪ ਚੁੱਕ ਕੇ ਕੀਤੇ ਹੋਰ ਲੈ ਜਾਵੇ। ਸਗੋਂ ਅਜਿਹੇ ਮਾਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਕਰਨੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਹਿਜਧਾਰੀ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮਸਲੇ ’ਤੇ ਬੇਹੱਦ ਸੰਜੀਦਾ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਲੋੜੀਂਦੇ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਹਿਤ ਹੀ ਅਗਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਦਾ ਪ੍ਰਚਾਰਕ ਜਥਾ ਸਿੰਧੀ ਸਿੱਖਾਂ ਪਾਸ ਭੇਜਿਆ ਜਾਵੇਗਾ, ਜੋ ਉਥੋਂ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ, ਸੇਵਾ-ਸੰਭਾਲ ਅਤੇ ਸਿੱਖ ਮਰਯਾਦਾ ਬਾਰੇ ਜਾਗਰੂਕ ਕਰੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਢੁਕਵੇਂ ਕਦਮ ਚੁੱਕੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement