ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ ਨੂੰ ਪ੍ਰਚੰਡ ਕਰੇਗੀ ਸ਼੍ਰੋਮਣੀ ਕਮੇਟੀ
Published : Feb 17, 2023, 6:53 pm IST
Updated : Feb 17, 2023, 6:53 pm IST
SHARE ARTICLE
SGPC will intensify campaign for release of bandi Singhs on of Hola Mohalla
SGPC will intensify campaign for release of bandi Singhs on of Hola Mohalla

9 ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਣਗੇ 9 ਵਿਸ਼ੇਸ਼ ਦਸਤਖ਼ਤੀ ਸਟਾਲ

 

ਸ੍ਰੀ ਆਨੰਦਪੁਰ ਸਾਹਿਬ: ਖਾਲਸਾ ਪੰਥ ਦੇ ਜਾਹੋ-ਜਲਾਲ ਦੇ ਪ੍ਰਤੀਕ ਕੌਮੀ ਜੋੜ ਮੇਲੇ ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਦਿਆਂ 9 ਬੰਦੀ ਸਿੰਘਾਂ ਦੇ ਨਾਵਾਂ ਵਾਲੇ 9 ਵੱਖ-ਵੱਖ ਦਸਤਖ਼ਤੀ ਸਟਾਲ ਲਾਏ ਜਾਣਗੇ। ਇਹ ਪ੍ਰਗਟਾਵਾ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਹਾਲ ਵਿਖੇ ਹੋਲਾ-ਮਹੱਲਾ ਦੀਆਂ ਤਿਆਰੀਆਂ ਸਬੰਧੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਬੈਠਕ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਨਿਊਯਾਰਕ ਸਿਟੀ ਦੇ ਸਕੂਲਾਂ ਵਿਚ ਹੋਵੇਗੀ ਛੁੱਟੀ, ਪਾਸ ਹੋਇਆ ਮਤਾ

ਉਹਨਾਂ ਦੱਸਿਆ ਕਿ 80ਵਿਆਂ ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਭਾਰਤੀ ਫੌਜ ਦੇ ਹਮਲੇ ਤੋਂ ਬਾਅਦ ਸਰਕਾਰੀ ਜਬਰ ਕਾਰਨ ਹਥਿਆਰਬੰਦ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਏ ਬਹੁਤ ਸਾਰੇ ਬੰਦੀ ਸਿੰਘ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ, ਜਦਕਿ ਕਾਨੂੰਨ ਅਨੁਸਾਰ ਉਮਰ ਕੈਦੀ ਨੂੰ 10-15 ਸਾਲਾਂ ਦੀ ਕੈਦ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਡੇਰਾ ਮੁਖੀ ਸੌਦਾ ਨੂੰ ਜਬਰ-ਜਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਦੇ ਦੋਸ਼ ‘ਚ ਸਜ਼ਾ ਹੋਣ ਦੇ ਬਾਵਜੂਦ ਪਿਛਲੇ 14 ਮਹੀਨਿਆਂ ਵਿਚ 4 ਵਾਰ ਪੈਰੋਲ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ : ਅਡਾਨੀ ਮਾਮਲੇ 'ਚ ਮਾਹਿਰ ਕਮੇਟੀ 'ਤੇ ਕੇਂਦਰ ਦਾ ਸੁਝਾਅ ਸੀਲਬੰਦ ਲਿਫਾਫੇ 'ਚ ਮਨਜ਼ੂਰ ਨਹੀਂ : ਸੁਪਰੀਮ ਕੋਰਟ

ਉਹਨਾਂ ਕਿਹਾ ਕਿ ਸਰਕਾਰਾਂ ਦੀ ਇਸ ਵਿਤਕਰੇਬਾਜ਼ੀ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖਾਂ ਦੀ ਕੌਮੀ ਚੇਤਨਾ ਦਾ ਹਿੱਸਾ ਬਣ ਚੁੱਕਾ ਹੈ। ਉਹਨਾਂ ਕਿਹਾ ਕਿ ਪੰਥਕ ਭਾਵਨਾਵਾਂ ਦੀ ਨੁਮਾਇੰਦਗੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1 ਦਸੰਬਰ 2022 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਦਸਤਖਤੀ ਮੁਹਿੰਮ ਆਰੰਭ ਕੀਤੀ ਸੀ, ਜਿਸ ਦਾ ਟੀਚਾ ਘੱਟੋ-ਘੱਟ 30 ਲੱਖ ਦਸਤਖਤ ਕਰਵਾ ਕੇ ਭਾਰਤ ਦੇ ਰਾਸ਼ਟਰਪਤੀ ਅਤੇ ਸੰਯੁਕਤ ਰਾਸ਼ਟਰ ਤੱਕ ਸਿੱਖ ਭਾਵਨਾਵਾਂ ਨੂੰ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ : 'ਆਪ' ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ', ਕੋਈ ਵੀ ਭ੍ਰਿਸ਼ਟਾਚਾਰੀ ਬਖ਼ਸ਼ਿਆ ਨਹੀਂ ਜਾਵੇਗਾ: ਕੰਗ

ਗਰੇਵਾਲ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੋਲਾ-ਮਹੱਲਾ ਦੇ ਜੋੜ-ਮੇਲੇ ਮੌਕੇ 9 ਬੰਦੀ ਸਿੰਘਾਂ ਦੇ ਨਾਵਾਂ ‘ਤੇ 9 ਵੱਖ-ਵੱਖ ਦਸਤਖਤੀ ਸਟਾਲ ਲਾਏ ਜਾਣਗੇ, ਜਿਨ੍ਹਾਂ ਵਿਚ ਇਕ ਸਟਾਲ ‘ਤੇ ਇਕ ਬੰਦੀ ਸਿੰਘ ਦੇ ਨਾਂਅ ਵਾਲਾ ਇਕ ਸਟਾਲ ਹੋਵੇਗਾ, ਜਿੱਥੇ ਉਹਨਾਂ ਦੀ ਰਿਹਾਈ ਲਈ ਸੰਗਤਾਂ ਕੋਲੋਂ ਦਸਤਖਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ 9 ਬੰਦੀ ਸਿੰਘਾਂ ਦੇ ਸਿੱਖ ਸੰਘਰਸ਼ ਵਿਚ ਯੋਗਦਾਨ, ਸੰਘਰਸ਼ਮਈ ਜੀਵਨ, ਕੁਰਬਾਨੀ ਅਤੇ ਉਹਨਾਂ ਦੀ ਜੇਲ੍ਹ ਯਾਤਰਾ ਬਾਰੇ ਜਾਣਕਾਰੀ ਸਬੰਧੀ ਕਿਤਾਬਚੇ ਛਪਵਾ ਕੇ ਵੰਡੇ ਜਾਣਗੇ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਾਹਿਬ ਦੇ ਨੇੜੇ ਇਕ ਵੱਡ-ਅਕਾਰੀ ਐਲ.ਸੀ.ਡੀ. ਸਕਰੀਨ ਲਗਾ ਕੇ ਵੀ ਬੰਦੀ ਸਿੰਘਾਂ ਦੇ ਜੀਵਨ ਅਤੇ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਫਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਰੋਮਾਂਟਿਕ ਗੀਤ ‘ਢੋਲਾ’ ਰਿਲੀਜ਼

ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਦੁਆਬਾ ਜ਼ੋਨ ਦੇ ਧਰਮ ਪ੍ਰਚਾਰ ਇੰਚਾਰਜ ਭਾਈ ਗੁਰਬਖਸ਼ ਸਿੰਘ ਖਾਲਸਾ, ਵਧੀਕ ਸਕੱਤਰ ਸਿਮਰਜੀਤ ਸਿੰਘ ਕੰਗ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement