
ਗੁਰਦਵਾਰਾ ਸਾਹਿਬ ਦੀ ਸਰਾਂ ਵਿਚ ਨਸ਼ੀਲੇ ਪਦਾਰਥ ਮਿਲਣ ਦੀ ਘਟਨਾ ਨਿੰਦਣਯੋਗ
Panthak News: ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਦੁਆਰਾ ਪੰਜੋਖੜਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਘੋਰ ਨਿੰਦਾ ਕੀਤੀ ਅਤੇ ਹਰਿਆਣਾ ਦੀ ਸਾਰੀ ਸਿੰਘ ਸੰਗਤ ਤੋਂ ਇਸ ਦੀ ਮਾਫ਼ੀ ਮੰਗੀ।
ਭੁਪਿੰਦਰ ਸਿੰਘ ਅਸੰਧ ਨੇ ਕਿਹਾ ਸ੍ਰੀ ਗੁਰੂ ਹਰਕਿ੍ਰਸ਼ਨ ਸਾਹਿਬ ਜੀ ਦੀ ਚਰਨ ਸੋ ਪ੍ਰਾਪਤ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਪੁਲਿਸ ਫੋਰਸ ਨੂੰ ਕਮਰੇ ਅਲਾਟ ਕਰਨ ਲਈ ਗੁਰਦੁਆਰਾ ਸਾਹਿਬ ਦਾ ਮੈਨੇਜਰ ਦੋਸ਼ੀ ਹੈ ਕਿਉਂਕਿ ਮੈਨੇਜਰ ਨੇ ਬਿਨਾਂ ਪੁੱਛੇ ਪੁਲਿਸ ਨੂੰ ਕਮਰੇ ਅਲਾਟ ਕਰ ਦਿਤੇ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਕਾਰਵਾਈ ਕਰਦੇ ਹੋਏ ਮੈਨੇਜਰ ਨੂੰ ਮੁਅੱਤਲ ਕਰ ਦਿਤਾ ਹੈ ਅਤੇ ਇਹ ਸਾਰੀ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਪੰਜ ਦਿਨਾਂ ਵਿਚ ਰਿਪੋਰਟ ਸਾਨੂੰ ਸੌਂਪੇਗੀ।
ਜਿਸ ਦੇ ਆਧਾਰ ਤੇ ਜੇ ਕੋਈ ਹੋਰ ਵੀ ਦੋਸ਼ੀ ਮਿਲਦਾ ਹੈ ਤਾਂ ਉਸ ਵਿਰੁਧ ਵੀ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਘਰ ਬਿਠਾਇਆ ਜਾਵੇਗਾ। ਉਨ੍ਹਾਂ ਕਿਹਾ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ। ਕਿਸਾਨ ਜਥੇਬੰਦੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਲੰਗਰ ਜਾਂ ਹੋਰ ਤਰ੍ਹਾਂ ਦੇ ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਅਸੀਂ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਹਾਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।